ਕਪੂਰਥਲਾ ਵਿਧਾਨਸਭਾ ਹਲਕਾ ਨੂੰ ਹਰਕ੍ਰਿਸ਼ਨ ਵਾਲੀਆ ਵਰਗੇ ਨੌਜਵਾਨ ਆਗੂ ਦੀ ਲੋੜ ਸੀ: ਦਲਵਿੰਦਰ ਸਿੱਧੂ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਸ. ਦਲਵਿੰਦਰ ਸਿੰਘ ਸਿੱਧੂ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੀ ਅਗਵਾਈ ਵਿਚ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਨਵੇਂ ਬਣੇ ਹਲਕਾ ਇੰਚਾਰਜ ਹਰਕ੍ਰਿਸ਼ਨ ਸਿੰਘ ਵਾਲੀਆ ਦੇ ਸਨਮਾਨ ਵਿਚ ਅਤੇ ਉਨ੍ਹਾਂ ਨੂੰ ਜੀ ਆਇਆ ਕਹਿਣ ਲਈ ਭਰਵੀਆਂ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਨੇ ਹਿੱਸਾ ਲਿਆ ਅਤੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਦਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਹਿ ਚੋਣ ਕਰਕੇ ਇਸ ਹਲਕੇ ਦੀ ਬਾਗ ਡੋਰ ਇਕ ਨੌਜਵਾਨ ਇਮਾਨਦਾਰ ਆਗੂ ਹੱਥ ਦੇ ਕੇ ਇਸ ਹਲਕੇ ਦਾ ਮਾਣ ਵਧਾਇਆ ਹੈ ਅਤੇ ਉਨ੍ਹਾਂ ਦੀ ਚੋਣ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਾਰਟੀ ਦਾ ਹਰ ਆਗੂ ਤੇ ਵਰਕਰ ਖੁਸ਼ ਹੈ।

Advertisements

ਇਸ ਮੌਕੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹਰਕ੍ਰਿਸ਼ਨ ਸਿੰਘ ਵਾਲੀਆ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਵੱਲੋਂ ਜੋ ਉਨ੍ਹਾਂ ’ਤੇ ਵਿਸਵਾਸ਼ ਕਰਦਿਆਂ ਕਪੂਰਥਲਾ ਵਿਧਾਨ ਸਭਾ ਹਲਕੇ ਦੀ ਬਾਗਡੋਰ ਸੌਂਪੀ ਗਈ ਹੈ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰ੍ਹੇ ਉਤਰਨਗੇ। ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕਾਂ ਵੱਲੋਂ ਜੋ ਉਨ੍ਹਾਂ ਨੂੰ ਪਿਆਰ ਤੇ ਸਤਿਕਾਰ ਦਿੱਤਾ ਜਾ ਰਿਹਾ ਹੈ ਉਹ ਉਸ ਲਈ ਉਨ੍ਹਾਂ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਨੇ ਦੱਸਿਆ ਕਿ ਹਲਕੇ ਦੇ ਪਾਰਟੀ ਦੇ ਆਗੂ ਅਤੇ ਵਰਕਰ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਹ ਸਦਾ ਹੀ ਉਨ੍ਹਾਂ ਦੀ ਚੜ੍ਹਦੀ ਕਲਾ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਂਣ ਲਈ ਸਦਾ ਯਤਨਸ਼ੀਲ ਰਹਿਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਬਹੁਤ ਜਲਦੀ ਹੀ ਕਪੂਰਥਲਾ ਵਿਖੇ ਸਾਰੀਆਂ ਸਹੂਲਤਾਂ ਨਾਲ ਲੈਸ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਦਫ਼ਤਰ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿੱਥੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਪੇਸ਼ ਆ ਰਹੀਆਂ ਔਕੜਾਂ ਅਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਨ੍ਹਾਂ ਮੀਟਿੰਗ ਨੂੰ ਦਲਜੀਤ ਸਿੰਘ ਬਸਰਾ ਸਾਬਕਾ ਚੇਅਰਮੈਨ ਬਲਾਕ ਸੰਮਤੀ,ਗੁਰਮੇਲ ਸਿੰਘ ਗਿੱਲ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ,ਚਰਨਜੀਤ ਸਿੰਘ ਸਿੱਧਵਾਂ,ਪਰਮਿੰਦਰ ਸਿੰਘ ਬੌਬੀ ਯੂਥ ਆਗੂ, ਇੰਦਰਜੀਤ ਸਿੰਘ ਤੋਗਾਂਵਾਲ,ਨਿਰਮਲ ਸਿੰਘ ਕਾਹਲਵਾਂ ਆਦਿ ਨੇ ਵੀ ਸੰਬੋਧਨ ਕੀਤਾ ਅਤੇ ਦੱਸਿਆ ਕਿ ਹਰਕ੍ਰਿਸ਼ਨ ਸਿੰਘ ਵਾਲੀਆ ਹਲਕਾ ਇੰਚਾਰਜ ਅੰਦਰ ਹਲਕੇ ਦੇ ਲੋਕਾਂ ਦੀ ਸੱਚੇ ਦਿਲੋਂ ਸੇਵਾ ਕਰਨ ਦਾ ਜਜਬਾ ਕੁੱਟ-ਕੁੱਟ ਭਰਿਆ ਹੋਇਆ ਹੈ ਅਤੇ ਹਲਕੇ ਦੇ ਲੋਕਾਂ ਨੂੰ ਉਨ੍ਹਾਂ ਵੱਲੋਂ ਮਿਲ ਰਹੇ ਭਰਪੂਰ ਸਹਿਯੋਗ ਸਦਕਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਵਕਾਰ ਉੱਚਾ ਚੁੱਕਣ ਅਤੇ ਪਾਰਟੀ ਦੇ ਪ੍ਰੋਗਰਾਮ ਨੂੰ ਘਰ-ਘਰ ਤੱਕ ਪਹੁੰਚਾਉਂਣ।

LEAVE A REPLY

Please enter your comment!
Please enter your name here