ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਵਾਸਤੇ ਰਜਿਸਟਰੇਸ਼ਨ ਸ਼ੁਰੂ: ਏਡੀਸੀ ਸੁਭਾਸ਼ ਚੰਦਰ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਸੁਭਾਸ਼ ਚੰਦਰ, ਵਧੀਕ  ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਹੈ ਕਿ ਫਰਾਂਸ ਦੇ ਸ਼ਹਿਰ ਲਿਓਨ ਵਿੱਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲੇ 2024 ਸਬੰਧੀ ਅੰਤਰਰਾਸ਼ਟਰੀ ਪੱਧਰ  ਦੇ ਮੁਕਾਬਲਿਆਂ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਵੱਖ-ਵੱਖ ਪੱਧਰਾਂ ‘ਤੇ ਸਹੀ ਉਮੀਦਵਾਰਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਲੋੜੀਂਦੀ ਸਿੱਖਿਆ ਦਿੱਤੀ ਜਾ ਸਕੇ।

Advertisements

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਵਾਸਤੇ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ। ਹੁਨਰ ਮੁਕਾਬਲਿਆਂ ਦਾ ਮੰਤਵ ਹੁਨਰਮੰਦ ਨੌਜਵਾਨਾਂ ਨੂੰ ਤਿਆਰ ਕਰਕੇ ਉਨ੍ਹਾਂ ਦੀ ਸਕਰੀਨਿੰਗ ਕਰਨਾ ਹੈ। ਉਨਾਂ ਦੱਸਿਆ ਕਿ ਇਹ  ਮੁਕਾਬਲੇ ਚਾਰ ਪੱਧਰਾਂ ਜ਼ਿਲ੍ਹਾ, ਸੂਬਾ, ਖੇਤਰੀ  ਅਤੇ ਰਾਸ਼ਟਰੀ ਪੱਧਰ ‘ਤੇ ਆਯੋਜਿਤ ਕੀਤੇ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਰਾਸ਼ਟਰੀ ਪੱਧਰ ਤੇ ਜੇਤੂ ਫਰਾਂਸ ਵਿਚ ਆਪਣੇ ਹੁਨਰ ਦਾ ਪ੍ਰਦਰਸ਼ਨ  ਕਰਨਗੇ।

ਇਹ ਮੁਕਾਬਲੇ ਕੁੱਲ 61 ਟਰੇਡਾਂ ਵਿਚ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਰਜਿਸਟਰੇਸ਼ਨ ਦੀ ਆਖਰੀ ਮਿਤੀ 30 ਨਵਬੰਰ 2023 ਹੈ। ਦਸੰਬਰ ਮਹੀਨੇ ਵਿੱਚ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਕਰਵਾਏ ਜਾਣਗੇ ਅਤੇ ਮਿਤੀਆਂ ਦਾ ਐਲਾਨ ਜਲਦ ਹੀ ਕੀਤਾ  ਜਾਵੇਗਾ। ਮੁਕਾਬਾਲਿਆਂ ਵਿੱਚ ਹਿੱਸਾ ਲੈਣ ਲਈ ਉਮੀਦਵਾਰਾਂ ਦਾ ਜਨਮ 1 ਜਨਵਰੀ 2002 ਨੂੰ ਜਾਂ ਇਸ ਤੋਂ ਬਾਅਦ ਹੋਣਾ ਚਾਹੀਦਾ ਹੈ। ਪਰ ਏਅਰ ਕਰਾਫਟ ਮੇਨਟੇਨਸ ਮੈਨੂਫੈਕਚਰਿੰਗ ਟੀਮ ਚੈਲੰਜ ਅਤੇ ਮੈਟਰੋਨਿਕਸ ਕਲਾਊਡ ਕੰਪਿਊਟਰਿੰਗ ਸਾਈਬਰ ਸੁਰਖਿਆ ਵਾਟਰ ਟੈਕਨੋਲਜੀ ਅਤੇ ਆਈ.ਟੀ. ਵਿੱਚ ਨੈਟਵਰਕ ਕੇਬਲਿੰਗ ਲਈ ਉਮੀਦਵਾਰਾਂ ਦਾ ਜਨਮ 1 ਜਨਵਰੀ 2001 ਜਾਂ ਇਸ ਤੋਂ ਬਾਅਦ ਹੋਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਾਰੀਆਂ ਆਈ.ਟੀ.ਆਈਜ, ਪੋਲੀਟੈਕਨਿਕ,  ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਨੂੰ ਕਿਹਾ ਗਿਆ ਹੈ ਅਤੇ ਉਮੀਦਵਾਰ www.Skillindiadigital.gov.in/home ਲਿੰਕ ‘ਤੇ ਕਲਿੱਕ ਕਰਕੇ ਵੀ ਅਪਲਾਈ ਕਰ ਸਕਦੇ ਹਨ। ਉਹਨਾਂ ਸਿੱਖਿਆ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਕਿਹਾ ਹੈ ਕਿ ਉਹ ਨੌਜਵਾਨਾਂ ਨੂੰ ਇਹਨਾਂ ਮੁਕਾਬਾਲਿਆਂ ਬਾਰੇ ਜਾਣਕਾਰੀ ਦੇਣ ਅਤੇ ਭਾਰਤ ਡਿਜੀਟਲ ਪੋਰਟਲ ਲਿੰਕ ਬਾਰੇ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ਲਈ ਕਹਿਣ ਤਾਂ ਜੋ ਵਿਸ਼ਵ ਪੱਧਰੀ ਹੁਨਰ ਮੁਕਾਬਲਿਆਂ ਵਿੱਚ ਉਨ੍ਹਾਂ ਦੇ ਹੁਨਰ ਨੂੰ ਪਹਿਚਾਣਿਆ ਜਾ ਸਕੇ ਅਤੇ ਵੱਧ ਤੋਂ ਵੱਧ ਉਮੀਦਵਾਰ ਇਸ ਦਾ ਲਾਭ  ਉਠਾ ਸਕਣ।

LEAVE A REPLY

Please enter your comment!
Please enter your name here