ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਦੇ ਮਾਤਾ ਦਾ ਹੋਇਆ ਦੇਹਾਂਤ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਦੇ ਮਾਤਾ ਮਨਜੀਤ ਕੌਰ ਦਾ ਦੇਹਾਂਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਗਾਇਕ ਕੰਵਰ ਦੇ ਮਾਤਾ ਜੀ ਕਾਫ਼ੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੇ ਮਾਤਾ ਦੁਨੀਆਂ ਨੂੰ ਅਲਵਿਦਾ ਆਖ ਗਏ। ਦੱਸ ਦੇਈਏ ਕਿ ਕੰਵਰ ਗਰੇਵਾਲ ਇਨ੍ਹੀਂ ਦਿਨੀਂ ਵਿਦੇਸ਼ ਦੌਰੇ ਤੇ ਹਨ। ਮਾਤਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਉਹ ਪੰਜਾਬ ਲਈ ਰਵਾਨਾ ਹੋ ਗਏ ਹਨ। ਕੰਵਰ ਗਰੇਵਾਲ ਦੇ ਇਥੇ ਪਹੁੰਚਣ ਤੋਂ ਬਾਅਦ ਹੀ ਉਨ੍ਹਾਂ ਦੇ ਮਾਤਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Advertisements

LEAVE A REPLY

Please enter your comment!
Please enter your name here