ਤੇਜ਼ ਰਫ਼ਤਾਰ ਟਰੱਕ ਨੇ ਬੱਚਿਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ, 8 ਬੱਚੇ ਜ਼ਖ਼ਮੀ

ਵਿਸ਼ਾਖਾਪਟਨਮ (ਦ ਸਟੈਲਰ ਨਿਊਜ਼), ਪਲਕ। ਵਿਸ਼ਾਖਾਪਟਨਮ ਵਿੱਚ ਇੱਕ ਟਰੱਕ ਅਤੇ ਆਟੋ ਦੀ ਟੱਕਰ ਹੋ ਗਈ। ਇਹ ਘਟਨਾ ਵਿਸ਼ਾਖਾਪਟਨਮ ਦੇ ਸੰਗਮ ਸ਼ਰਤ ਥੀਏਟਰ ਨੇੜੇ ਵਾਪਰੀ। ਜਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।  ਇਸ ਸੜਕ ਹਾਦਸੇ ਵਿੱਚ ਕਰੀਬ ਅੱਠ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ ਕਿ ਇਕ ਟਰੱਕ ਤੇਜ਼ੀ ਨਾਲ ਇਕ ਚੌਰਾਹੇ ਨੂੰ ਪਾਰ ਕਰ ਰਿਹਾ ਹੈ। ਜਿਵੇਂ ਹੀ ਟਰੱਕ ਚੌਰਾਹੇ ਤੋਂ ਲੰਘਦਾ ਹੈ ਤਾਂ ਇਕ ਆਟੋ ਨਾਲ ਉਸਦੀ ਟੱਕਰ ਹੋ ਜਾਂਦੀ ਹੈ।

Advertisements

ਟੱਕਰ ਇੰਨੀ ਜ਼ਬਰਦਸਤ ਹੁੰਦੀ ਹੈ ਕਿ ਬੱਚਿਆਂ ਨਾਲ ਭਰਿਆ ਆਟੋ ਪਲਟ ਜਾਂਦਾ ਹੈ ਅਤੇ ਸਾਰੇ ਬੱਚੇ ਡਿੱਗ ਜਾਂਦੇ ਹਨ। ਸਥਾਨਕ ਲੋਕਾਂ ਨੇ ਜ਼ਖ਼ਮੀ ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਡੀਸੀਪੀ ਸ੍ਰੀਨਿਵਾਸ ਰਾਓ ਨੇ ਦੱਸਿਆ ਕਿ ਵਿਸ਼ਾਖਾਪਟਨਮ ਦੇ ਸੰਗਮ ਸ਼ਰਤ ਥੀਏਟਰ ਜੰਕਸ਼ਨ ਤੇ ਇੱਕ ਆਟੋ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ। ਅੱਠ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਵਿੱਚੋਂ ਚਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਤਿੰਨ ਵਿਦਿਆਰਥੀਆਂ ਦਾ ਇਲਾਜ ਚੱਲ ਰਿਹਾ ਹੈ।

LEAVE A REPLY

Please enter your comment!
Please enter your name here