Sunday, October 25, 2026
Home Punjab ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ...

ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਮੈਡੀਕਲ ਕੈਂਪ’ ਲਗਾ ਕੇ ਲੋਕਾਂ ਨੂੰ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਦਾ ਸਿਲਸਲਾ ਲਗਾਤਾਰ ਜਾਰੀ ਹੈ।  

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਰੋਜ਼ਾਨਾਂ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਮੈਡੀਕਲ ਕੈਂਪ’ ਲਗਾਏ ਜਾਂਦੇ ਹਨ, ਜਿਨਾਂ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕਰਕੇ ਉਨਾਂ ਨੂੰ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ‘ਅਬਾਦ ਸੰਜੀਵਨੀ ਕੈਂਪ’ ਦਾ ਸਭ ਤੋਂ ਵੱਧ ਲਾਭ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰਾਂ ਨੂੰ ਪਹੁੰਚ ਰਿਹਾ ਹੈ ਜੋ ਆਪਣੇ ਪਿੰਡਾਂ ਤੋਂ ਦੂਰ ਸਥਿਤ ਸ਼ਹਿਰ ਦੇ ਹਸਪਤਾਲ ਵਿੱਚ ਦਵਾਈ ਲੈਣ ਨਹੀਂ ਜਾ ਸਕਦੇ। ਉਨਾਂ ਕਿਹਾ ਕਿ ਇਨਾਂ ਮੈਡੀਕਲ ਕੈਂਪਾਂ ਜਰੀਏ ਜਿਥੇ ਸਰਹੱਦੀ ਇਲਾਕੇ ਦੇ ਲੋਕਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋ ਰਹੀ ਹੈ ਓਥੇ ਲੋਕਾਂ ਨੂੰ ਉਨਾਂ ਦੇ ਪਿੰਡ ਹੀ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਵੀ ਦਰਿਆ ਦੇ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਵਿੱਚ ਵੀ ਅਬਾਦ ਸੰਜੀਵਨੀ ਕੈਂਪ ਲਗਾਏ ਗਏ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਰਹੱਦੀ ਪਿੰਡਾਂ ਦੇ ਵਸਨੀਕਾਂ ਵੱਲੋਂ ਲਾਭ ਉਠਾਇਆ ਗਿਆ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਮੈਡੀਕਲ ਕੈਂਪ’ ਲਗਾਉਣ ਦਾ ਪ੍ਰੋਗਰਾਮ ਹਫ਼ਤਾ ਪਹਿਲਾਂ ਤਿਆਰ ਕਰ ਲਿਆ ਜਾਂਦਾ ਹੈ ਅਤੇ ਸਬੰਧਤ ਪਿੰਡਾਂ ਵਿੱਚ ਇਨਾਂ ਕੈਂਪਾਂ ਸਬੰਧੀ ਮੁਨਾਦੀ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਪਿੰਡਾਂ ਵਾਸੀਆਂ ਨੂੰ ਇਨਾਂ ਕੈਂਪਾਂ ਬਾਰੇ ਪਹਿਲਾਂ ਹੀ ਪਤਾ ਲੱਗ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਵਚਨਬੱਧ ਹੈ।  

LEAVE A REPLY

Please enter your comment!
Please enter your name here