ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਪਟਿਆਲਾ ਦੇ 4 ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਸੂਚੀ ‘ਚ ਆਏ

ਪਟਿਆਲਾ, (ਦ ਸਟੈਲਰ ਨਿਊਜ਼)। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ , ਬਠਿੰਡਾ ਵੱਲੋਂ ਜੂਨ 2022 ਅਤੇ ਜੂਨ 2023 ਵਿਚ  ਲਈ ਗਈ ਪ੍ਰੀਖਿਆ ਦੇ ਨਤੀਜਿਆਂ ਵਿਚ ਸੋਨੇ ਅਤੇ ਚਾਂਦੀ ਦੇ ਤਗਮੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਮੈਰਿਟ ਸੂਚੀ ਦਾ ਐਲਾਨ ਕੀਤਾ ਗਿਆ, ਜਿਸ ਵਿਚ  ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ  ਕਾਲਜ ਪਟਿਆਲਾ ਦੇ 4 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਸਥਾਨ ਹਾਸਲ ਕੀਤਾ ਜਿਨ੍ਹਾਂ ਵਿਚੋਂ ਦੋ ਵਿਦਿਆਰਥੀਆਂ ਨੇ ਸੋਨੇ ਦੇ ਤਗਮੇ ਅਤੇ ਦੋ ਵਿਦਿਆਰਥੀਆਂ ਨੇ ਚਾਂਦੀ ਦੇ ਤਗਮੇ ਜਿੱਤੇ। ਯੂਨੀਵਰਸਿਟੀ ਵੱਲੋਂ ਹਾਲ ਹੀ ਵਿਚ ਕਰਵਾਏ ਗਏ ਕਨਵੋਕੇਸ਼ਨ ਸਮਾਗਮ ਵਿਚ ਇਨ੍ਹਾਂ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਾਈਆਂ I

Advertisements

ਸੋਨੇ ਦਾ ਤਗਮਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚ ਅਨਾਬਲ ਜੇਨਸਨ ਅਤੇ ਸੋਨੀਆ ( ਬੀ.ਐਸ.ਸੀ. (ਆਨਰ) ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ) ਦੇ ਵਿਦਿਆਰਥੀ ਸ਼ਾਮਲ ਹਨ। ਬੀ.ਐਸ.ਸੀ.(ਆਨਰ) ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਦੀਆਂ ਵਿਦਿਆਰਥਣਾਂ ਪਲਕ ਬਖ਼ਸ਼ੀ ਅਤੇ ਸੋਨੂੰ ਸ਼ਰਮਾ ਨੇ ਚਾਂਦੀ ਦੇ ਤਗਮੇ ਹਾਸਲ ਕੀਤੇ ਹਨ। ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਪਟਿਆਲਾ ਦੇ ਚੇਅਰਮੈਨ ਅਭੈ ਚੰਦਰਾ ਅਤੇ ਕਾਲਜ ਦੇ ਫੈਕਲਟੀ ਮੇਂ?ਬਰਾਂ ਰਾਜੀਵ ਆਂਗਰਾ, ਗੌਰਵ ਕੁਮਾਰ, ਪ੍ਰੇਮ ਬਿਸ਼ਨੋਈ , ਪੱਲਵੀ ਵਰਮਾ ਤੇ ਗੁਰਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਭਵਿਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਸ਼ਰਮਾ ਸਮੇਤ ਵਿਭਾਗ ਦੇ ਮੁਖੀ ਪਿਆਰਾ ਸਿੰਘ ਰੰਧਾਵਾ, ਪ੍ਰੀਖਿਆ ਪ੍ਰਬੰਧਕ ਨਿਤਿਨ ਗੁਪਤਾ, ਗੁਣਵੱਤਾ ਪ੍ਰਬੰਧਕ ਕੁੰਦਨ ਜੀ ਅਤੇ ਪ੍ਰਬੰਧਕ ਅਧਿਕਾਰੀ ਰਾਜੀਵ ਬੱਗਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਾਲਜ ਅਤੇ ਉਨ੍ਹਾਂ ਦੇ ਮਾਪਿਆਂ ਦਾ ਨਾਂ ਰੋਸ਼ਨ ਕਰਨ ਲਈ ਵਧਾਈ ਦਿੱਤੀ।

LEAVE A REPLY

Please enter your comment!
Please enter your name here