ਸੂਬੇ ਚ ਸਿੱਖਿਆ ਦਾ ਪੱਧਰ ਚੁੱਕਣ ਲਈ ਸਰਕਾਰ ਵਚਨਬੱਧ: ਵਿਧਾਇਕ ਕੋਹਲੀ

ਪਟਿਆਲਾ, (ਦ ਸਟੈਲਰ ਨਿਊਜ਼)। ਇਥੇ ਸਰਕਾਰੀ ਵਿਕਟੋਰੀਆ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਐਮ.ਐਲ.ਏ. ਸ. ਅਜੀਤਪਾਲ ਸਿੰਘ ਕੋਹਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਜਦਕਿ  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ  ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਸਕੂਲ ਵਿੱਚ ਅਕਾਦਮਿਕ ਅਤੇ ਸਹਿ-ਅਕਾਦਮਿਕ ਗਤੀ ਵਿਧੀਆ ਵਿਚੋਂ ਪੋਜ਼ੀਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਐਮ.ਐਲ.ਏ. ਅਜੀਤਪਾਲ ਸਿੰਘ ਕੋਹਲੀ ਨੇ ਸਕੂਲ ਨੂੰ 5 ਲੈਪਟੋਪ ਅਤੇ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਪੰਜਾਬ ਚ ਇਸ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸੇਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਕੂਲ ਨੂੰ ਹੋਰ ਵੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

Advertisements

ਬਿਜ਼ਨਸ ਬਲਾਸਟਰ ਪ੍ਰੋਗਰਾਮ ਅਧੀਨ ਲਗਾਏ ਗਏ ਸਟਾਲਾਂ ਦੀ ਵੀ ਪ੍ਰਸ਼ੰਸਾ ਕੀਤੀ, ਤੇ ਸਕੂਲ ਮੈਗਜੀਨ ‘ਅਨੁਪਮਦੀਪ ਦਾ ਜਾਰੀ ਵੀ ਕੀਤਾ ਗਿਆ। ਸਕੂਲ ਮੁੱਖੀ ਮਨੋਜ ਸੈਣੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਭਵਿੱਖ ਵਿੱਚ ਸਕੂਲ ਨੂੰ ਹੋਰ ਬੁਲੰਦੀਆ ‘ਤੇ ਲੈ ਜਾਣ ਦਾ ਭਰੋਸਾ ਦਿਵਾਇਆ। ਇਸ ਮੌਕੇ ਕ੍ਰਿਸ਼ਨ ਚੰਦ ਬੁੱਧੁ, ਬਲਾਕ ਪ੍ਰਧਾਨ ਅਮਰਜੀਤ ਸਿੰਘ, ਸੰਦੀਪ ਬੰਧੂ ਮੈਂਬਰ ਸ੍ਰੀ ਕਾਲੀ ਮਾਤਾ ਮੰਦਰ ਟਰਸਟ, ਜਗਤਾਰ ਜੱਗੀ ਅਤੇ ਸੂਰਜਭਾਨ ਵੀ ਮੌਜੂਦ ਸਨ। ਸਟੇਜ਼ ਸੱਕਤਰ ਦੀ ਭੂਮਿਕਾ ਪਰਮਜੀਤ ਕੌਰ ਨੇ ਨਿਭਾਈ।

LEAVE A REPLY

Please enter your comment!
Please enter your name here