ਜਰਮਨੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਸ਼ੋਕ ਵਾਸੀ ਰੇਪਰ, ਹੁਸ਼ਿਆਰਪੁਰ ਦੀ ਹੋਈ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਜਰਮਨੀ ਤੋਂ ਇੱਕ ਦੁਖਦਾਇਕ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਦੇ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਹਿਚਾਣ ਅਸ਼ੋਕ ਕੁਮਾਰ ਉਮਰ 34 ਸਾਲਾਂ ਵਜੋਂ ਹੋਈ ਹੈ। ਅਸ਼ੋਕ ਪਿਛਲੇ 11 ਸਾਲਾਂ ਤੋਂ ਜਰਮਨੀ ਦੀ ਏਵੀਅਨ ਸਿਟੀ ਵਿੱਚ ਪ੍ਰਾਈਵੇਟ ਕੰਮ ਕਰਦਾ ਸੀ।

Advertisements

ਜਾਣਕਾਰੀ ਅਨੁਸਾਰ ਮ੍ਰਿਤਕ ਹੁਸ਼ਿਆਰਪੁਰ ਦੇ ਕਸਬਾ ਦਾਤਾਰਪੁਰ ਦੇ ਨਜ਼ਦੀਕੀ ਪਿੰਡ ਰੇਪਰ ਦਾ ਵਸਨੀਕ ਹੈ। ਅਸ਼ੋਕ ਕੁਮਾਰ 11 ਸਾਲਾਂ ਪਹਿਲਾ ਜਰਮਨੀ ਗਿਆ ਸੀ। ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

LEAVE A REPLY

Please enter your comment!
Please enter your name here