ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣਿਆ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਚੱਲ ਰਿਹਾ ਸਖੀ ਵਨ ਸਟੌਪ ਸੈਂਟਰ ਔਰਤਾਂ ਲਈ ਵੱਡਾ ਸਹਾਰਾ ਬਣ ਕੇ ਸਾਹਮਣੇ ਆਇਆ ਹੈ। ਇਸ ਸੈਂਟਰ ਵੱਲੋਂ ਹਿੰਸਾ ਤੋਂ ਪੀੜਤ ਔਰਤਾਂ ਨੂੰ ਡਾਕਟਰੀ, ਕਾਨੂੰਨੀ, ਪੁਲਿਸ  ਅਤੇ ਕਾਉਂਸਲਿੰਗ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ ਨੇ ਦੱਸਿਆ ਕਿ ਸਖੀ ਵਨ ਸਟੌਪ ਸੈਂਟਰ ਵੱਲੋਂ ਜਿਥੇ ਪੀੜਤ ਔਰਤਾਂ ਨੂੰ ਜਿਥੇ ਸਹਾਰਾ ਦਿੱਤਾ ਜਾ ਰਿਹਾ ਹੈ ਓਥੇ ਉਨਾਂ ਵਿੱਚ ਉਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਵੀ ਲਿਆਂਦੀ ਜਾ ਰਹੀ ਹੈ।

Advertisements

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਵਿੱਚ ਹਿੰਸਾ ਪ੍ਰਭਾਵਤ ਔਰਤਾਂ ਨੂੰ ਡਾਕਟਰੀ, ਕਾਨੂੰਨੀ, ਪੁਲਿਸ ਅਤੇ ਕਾਉਂਸਲਿੰਗ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਖੀ ਵਨ ਸਟੌਪ ਸੈਂਟਰ ਦਾ ਉਦੇਸ਼ ਪ੍ਰਾਈਵੇਟ ਅਤੇ ਜਨਤਕ ਥਾਵਾਂ ਤੇ ਪਰਿਵਾਰਕ, ਕਮਿਊਨਿਟੀ ਅਤੇ ਕੰਮ ਦੇ ਸਥਾਨਾਂ ‘ਤੇ ਹਿੰਸਾ ਦੁਆਰਾ ਪ੍ਰਭਾਵਿਤ ਔਰਤਾਂ ਨੂੰ ਉਨਾਂ ਦੇ ਹੱਕਾਂ ਲਈ ਜਾਗਰੂਕ ਕਰਨਾ ਅਤੇ ਨਿਆਂ ਦਿਵਾਉਣਾ ਹੈ, ਇਸ ਲਈ ਸਖੀ ਵਨ ਸਟੌਪ ਸੈਂਟਰ ਵੱਲੋਂ ਜ਼ਿਲੇ ਵਿੱਚ ਵੱਖ-ਵੱਖ ਥਾਵਾਂ ਉਪਰ ਜਾਗਰੂਕਤਾ ਕੈਪ ਲਗਾਏ ਜਾ ਰਹੇ ਹਨ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਸਖੀ ਵਨ ਸਟੌਪ ਸੈਂਟਰ ਵੱਲੋਂ ਹਿੰਸਾ ਦੁਆਰਾ ਪ੍ਰਭਾਵਿਤ ਔਰਤਾਂ ਜੋ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਆਰਥਿਕ ਸ਼ੋਸ਼ਣ ਦਾ ਸਾਹਮਣਾ ਕਰ ਰਹੀਆਂ ਹਨ, ਉਹਨਾਂ ਨੂੰ ਐਮਰਜੈਂਸੀ ਸਹਾਇਤਾ, ਮੈਡੀਕਲ ਸਹਾਇਤਾ, ਕਾਨੂੰਨੀ ਸਹਾਇਤਾ, ਮਨੋਚਕਿਸਤਿਕ ਕੌਸਲਿੰਗ ਅਤੇ ਮੁਫਤ ਸ਼ੋਰਟ ਸਟੇਅ ਦੀਆਂ ਸਹੂਲਤਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੀੜ੍ਹਤ ਔਰਤਾਂ ਸਖੀ ਵਨ ਸਟੌਪ ਸੈਂਟਰ, ਗੁਰਦਾਸਪੁਰ ਦੀ ਪ੍ਰਬੰਧਕ ਅਨੂੰ ਗਿੱਲ ਨਾਲ ਉਨਾਂ ਦੇ ਮੋਬਾਇਲ ਨੰਬਰ 75083-50243 ਜਾਂ ਸੈਂਟਰ ਦੇ ਲੈਂਡ-ਲਾਈਨ ਨੰਬਰ 01874-240165 ‘ਤੇ ਸੰਪਰਕ ਕਰ ਸਕਦੀਆਂ ਹਨ।

LEAVE A REPLY

Please enter your comment!
Please enter your name here