ਗੁਰਦੁਆਰਾ ਵਿਵਾਦ ਨੂੰ ਲੈ ਕੇ ਪੁਲਿਸ ਅਤੇ ਨਿਹੰਗਾਂ ਵਿਚਕਾਰ ਬਣੀ ਸਹਿਮਤੀ, ਧਾਰਾ 145 ਕੀਤੀ ਲਾਗੂ

ਕਪੂਰਥਲਾ (ਦ ਸਟੈਲਰ ਨਿਊਜ਼), ਪਲਕ। ਸੁਲਤਾਨਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ਤੇ ਕਬਜ਼ੇ ਨੂੰ ਲੈ ਕੇ ਇੱਕ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਪੁਲਿਸ ਅਤੇ ਨਿਹੰਗਾਂ ਵਿਚਕਾਰ ਗੋਲੀਆਂ ਚਲਾਈਆਂ ਗਈਆਂ ਸਨ। ਇਸ ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਅਤੇ 3 ਲੋਕ ਜ਼ਖ਼ਮੀ ਹੋ ਗਏ ਸਨ। ਇਸ ਮਗਰੋਂ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀਆਂ ਨੇ ਗੁਰੂਦੁਆਰਾ ਸਾਹਿਬ ਵਿਖੇ ਨਿਹੰਗਾਂ ਨਾਲ ਮੀਟਿੰਗ ਕੀਤੀ।

Advertisements

ਇਹ ਮੀਟਿੰਗ ਕਰੀਬ 2 ਘੰਟੇ ਚੱਲੀ। ਇਸ ਮਗਰੋਂ ਏਡੀਜੀਪੀ ਨੇ ਦੱਸਿਆ ਕਿ ਡੀਸੀ ਵੱਲੋਂ 145 ਧਾਰਾਂ ਲਾਗੂ ਕੀਤੀ ਜਾ ਰਹੀ ਹੈ, ਜਿਸ ਤਹਿਤ ਥਾਂ ਨੂੰ ਖਾਲੀ ਕੀਤਾ ਜਾਵੇਗਾ। ਵਧੀਕੀ ਕਰਨ ਵਾਲਾ ਚਾਹੇ ਕੋਈ ਵੀ ਹੋਵੇ, ਉਸ ਨੂੰ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਨੂੰ ਗੁਰੂ ਮਰਿਆਦਾ ਅਨੁਸਾਰ ਪੂਰਾ ਕਰਵਾਇਆ ਜਾਵੇਗਾ। ਜ਼ਿਲ੍ਹਾਂ ਪ੍ਰਸ਼ਾਸ਼ਨ ਨੇ ਸੰਗਤ ਨੂੰ ਸੁਨੇਹਾ ਦਿੱਤਾ ਹੈ ਕਿ ਸਥਿਤੀ ਕਾਬੂ ਵਿੱਚ ਹੈ।

LEAVE A REPLY

Please enter your comment!
Please enter your name here