350 ਰੁਪਏ ਲੁੱਟਣ ਲਈ 17 ਸਾਲਾਂ ਨੌਜਵਾਨ ਦਾ ਚਾਕੂ ਮਾਰ ਕੇ ਕੀਤਾ ਕਤਲ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਤੋਂ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥ ਕਿ 16 ਸਾਲਾਂ ਨਾਬਾਲਗ ਨੌਜਵਾਨ ਨੇ 350 ਰੁਪਏ ਲੁੱਟਣ ਲਈ 17 ਸਾਲਾਂ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਮੁਲਜ਼ਮ ਨੇ ਪਹਿਲਾਂ ਉਸ ਦਾ ਗਲਾਂ ਘੁੱਟਿਆ ਤੇ ਫਿਰ ਚਾਕੂ ਨਾਲ 100 ਤੋਂ ਵੱਧ ਵਾਰ ਕੀਤੇ ਅਤੇ ਹੱਥ ਵਿੱਚ ਚਾਕੂ ਫੜ ਕੇ ਕਾਫ਼ੀ ਦੇਰ ਤੱਕ ਨੱਚਦਾ ਰਿਹਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਯੂਸਫ਼ ਵਜੋਂ ਹੋਈ ਹੈ।ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਜੋਏ ਟਿਰਕੀ ਨੇ ਦੱਸਿਆ ਕਿ ਯੂਸਫ਼ ਨੂੰ ਹਸਪਤਾਲ ਲਿਜਾਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਪਾਸੋਂ ਚਾਕੂ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisements

LEAVE A REPLY

Please enter your comment!
Please enter your name here