ਦਿੱਲੀ ਪੁਲਿਸ ਦਾ ਦਾਅਵਾ ਕਰਨ ਵਾਲਾ ਅਤੇ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਵਿਅਕਤੀ ਕਾਬੂ 

ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਪੁਲਿਸ ਦਾ ਦਾਅਵਾ ਕਰਨ ਵਾਲਾ ਅਤੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਬਜ਼ੁਰਗ ਨੂੰ ਸਾਗਰਪੁਰ ਥਾਣੇ ਦੀ ਪੁਲਿਸ ਟੀਮ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਲਕਸ਼ਮੀ ਨਰਾਇਣ ਸ਼ਰਮਾ ਵਾਸੀ ਸਾਗਰਪੁਰ ਵਜੋਂ ਹੋਈ ਹੈ। ਉਸ ਪਾਸੋਂ ਦਿੱਲੀ ਪੁਲਸ ਦੀ ਇੰਸਪੈਕਟਰ ਰੈਂਕ ਦੀ ਵਰਦੀ ਬਰਾਮਦ ਹੋਈ ਹੈ। ਡੀਸੀਪੀ ਮਨੋਜ ਸੀ ਨੇ ਦੱਸਿਆ ਕਿ ਥਾਣਾ ਸਾਗਰਪੁਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਇੱਕ ਸ਼ਿਕਾਇਤਕਰਤਾ ਸੂਰਜ ਸਿੰਘ ਨੇ ਦੱਸਿਆ ਕਿ ਇੱਕ ਠੱਗ, ਜਿਸ ਨੇ ਆਪਣੀ ਪਹਿਚਾਣ ਆਰ.ਕੇ. ਸ਼ਰਮਾ ਸਾਗਰਪੁਰ ਥਾਣੇ ਦੇ ਐਡੀਸ਼ਨਲ ਐੱਸਐੱਚਓ ਦਿੱਤੀ ਸੀ, ਸ਼ਰਮਾ ਨੇ ਸ਼ਿਕਾਇਤਕਰਤਾ ਵਿਰੁੱਧ ਕੁਝ ਕੇਸਾਂ ਵਿੱਚ ਨਾਜਾਇਜ਼ ਪੱਖ ਰੱਖਣ ਲਈ ਉਸ ਕੋਲੋਂ 5,000 ਰੁਪਏ ਨਕਦ ਲੈ ਲਏ, ਜਦੋਂ ਕਿ ਉਸ ਕੋਲੋਂ ਚੈੱਕ ਰਾਹੀਂ ਡੇਢ ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। 

Advertisements

ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਪੁਲਿਸ ਨੇ ਆਲੇ-ਦੁਆਲੇ ਤਕਨੀਕੀ ਨਿਗਰਾਨੀ, ਸਥਾਨਕ ਖੁਫੀਆ ਏਜੰਸੀ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਮੁਲਜ਼ਮ ਨੂੰ ਟਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਅਤੇ ਉਸਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਪੁਲਿਸ ਦੀ ਵਰਦੀ ਵਿੱਚ ਘੁੰਮ ਰਿਹਾ ਸੀ ਅਤੇ ਇੱਕ ਹੋਰ ਵਿਅਕਤੀ ਨੂੰ ਆਪਣਾ ਸ਼ਿਕਾਰ ਬਣਾਉਣ ਦੀ ਸਾਜਿਸ਼ ਰੱਚ ਰਿਹਾ ਸੀ।

LEAVE A REPLY

Please enter your comment!
Please enter your name here