Friday, October 30, 2026
Home Himachal ਸਰਕਾਰ ਵੱਲੋ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਉਣ ਦਾ...

ਸਰਕਾਰ ਵੱਲੋ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਉਣ ਦਾ ਐਲਾਨ

ਹਿਮਾਚਲ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਹਿਮਾਚਲ ਸਰਕਾਰ ਵੱਲੋ ਹਿਮਾਚਲ ਦੇ ਸਰਕਾਰੀ ਸਕੂਲਾਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਸੂਬੇ ਦੇ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆ ਨੂੰ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਇਆ ਜਾਵੇਗਾ ਤੇ ਇਹ ਸਹੂਲਤ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਉਪਲਬਧ ਹੋਣ ਜਾ ਰਹੀ ਹੈ। ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਚਾਰ ਅੰਗਰੇਜ਼ੀ ਮਾਧਿਅਮ ਸਕੂਲ ਖੋਲ੍ਹਣ ਦਾ ਵਾਅਦਾ ਕੀਤਾ ਸੀ।

Advertisements

ਜਿਸਨੂੰ ਕਾਂਗਰਸ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ਪੂਰਾ ਕਰਨ ਜਾ ਰਹੀ ਹੈ। ਜਾਣਕਾਰੀ ਦਿੰਦਿਆ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਹੁਣ ਸੂਬੇ ਦੇ ਚਾਰ ਨਹੀਂ ਸਗੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਵਿੱਚ ਸਿੱਖਿਆ ਦਿੱਤੀ ਜਾਵੇਗੀ। ਹੁਣ ਆਉਣ ਵਾਲੇ ਨਵੇਂ ਸੈਸ਼ਨ ਤੋਂ ਸੂਬੇ ਦੇ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਈ ਕਰਵਾਈ ਜਾਵੇਗੀ।

LEAVE A REPLY

Please enter your comment!
Please enter your name here