ਕੁੱਝ ਹੀ ਦਿਨਾਂ ਵਿੱਚ ਗੰਨਾ ਉਤਪਾਦਕਾਂ ਨੂੰ ਮਿਲੇਗੀ ਖੁਸ਼ਖਬਰੀ: ਸੀਐੱਮ ਮਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਿਸਾਨ ਆਗੂਆਂ ਵਿਚਕਾਰ ਹੋ ਰਹੀ ਮੀਟਿੰਗ ਖਤਮ ਹੋ ਚੁੱਕੀ ਹੈ। ਮੀਟਿੰਗ ਤੋਂ ਬਾਅਦ ਸੀਐੱਮ ਮਾਨ ਨੇ ਕਿਹਾ ਕਿ ਲੋਕਾਂ ਨੂੰ ਤੰਗ ਕਰਕੇ ਸਰਕਾਰ ਨਾਲ ਗੱਲ ਕਰਨਾ ਚੰਗੀ ਨਹੀਂ ਹੈ ਅਤੇ ਧਰਨਾ ਲੱਗਾ ਕੇ ਗੱਲ ਕਰਨਾ ਕੋਈ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਗੰਨੇ ਦੇ ਰੇਟ ਦੇਸ਼ ਭਰ ਵਿੱਚ ਸਭ ਤੋਂ ਵੱਧ ਪੰਜਾਬ ਵਿੱਚ ਹੀ ਮਿਲਣਗੇ ਤੇ ਕੁੱਝ ਹੀ ਦਿਨਾਂ ਵਿੱਚ ਗੰਨਾ ਉਤਪਾਦਕਾਂ ਨੂੰ ਖੁਸ਼ਖਬਰੀ ਮਿਲੇਗੀ।

Advertisements

ਉਨ੍ਹਾਂ ਦੱਸਿਆ ਕਿ ਸਿਰਫ਼ 2 ਮਿਲਾਂ ਅਜਿਹੀਆਂ ਹਨ ਜਿਹਨਾਂ ਨੇ ਕਿਸਾਨਾਂ ਦਾ ਪੈਸਾ ਦੇਣਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਨੂੰ ਨੰਬਰ ਵਨ ਸੂਬਾ ਬਣਾਉਣਾ ਹੈ ਅਤੇ ਅਜਿਹੇ ਟਰੈਂਡ ਮੁਲਾਜ਼ਮ ਜੱਥੇਬੰਦੀਆਂ ਨੂੰ ਛੱਡਣੇ ਪੈਣਗੇ। ਉਨ੍ਹਾਂ ਕਿਹਾ ਕਿ ਭਲਕੇ ਮਾਲਕਾਂ ਨੂੰ ਬੁਲਾਇਆ ਜਾਵੇਗਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇਗੀ। ਮੀਟਿੰਗ ਮਗਰੋਂ ਕਿਸਾਨਾਂ ਨੇ ਧਰਨਾਂ ਖਤਮ ਕਰਨ ਦਾ ਵਾਅਦਾ ਕੀਤਾ ਹੈ।

LEAVE A REPLY

Please enter your comment!
Please enter your name here