ਪੀਐੱਮ ਦੀ ਫ਼ਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ‘ਚ ਐਸਪੀ ਗੁਰਬਿੰਦਰ ਸੰਘਾ ਸਸਪੈਂਡ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼),ਪਲਕ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਦੇ ਮੱਦੇਨਜ਼ਰ ਰੱਖਦੇ ਹੋਏ ਨਿਆਂ ਵਿਭਾਗ ਨੇ ਡੀਜੀਪੀ ਦੀ ਰਿਪੋਰਟ ਮਗਰੋਂ ਤਤਕਾਲੀ ਐਸਪੀ ਆਪਰੇਸ਼ਨਜ਼ ਗੁਰਬਿੰਦਰ ਸਿੰਘ ਸੰਘਾ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਹੁਕਮ ਨਿਆਂ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਗੁਰਬਿੰਦਰ ਸੰਘਾ ਨੂੰ ਇਸ ਸਮੇਂ ਮੁੱਖ ਦਫ਼ਤਰ ਡੀਜੀਪੀ ਦਫ਼ਤਰ ਚੰਡੀਗੜ੍ਹ ਵਿਖੇ ਰਿਪੋਰਟ ਦੇਣ ਦੀ ਹਿਦਾਇਤ ਕੀਤੀ ਗਈ ਹੈ। ਉਹ ਮਨਜ਼ੂਰੀ ਲਏ ਬਿਨਾਂ ਹੈੱਡਕੁਆਰਟਰ ਨਹੀਂ ਛੱਡ ਸਕਣਗੇ। ਦੱਸ ਦਈਏ ਕਿ ਐਸਪੀ ਸੰਘਾ ਇਸ ਸਮੇਂ ਬਠਿੰਡਾ ਵਿੱਚ ਐਸਪੀ ਵਜੋਂ ਤਾਇਨਾਤ ਸਨ।

Advertisements

LEAVE A REPLY

Please enter your comment!
Please enter your name here