ਮਾਨਸਾ (ਦ ਸਟੈਲਰ ਨਿਊਜ਼), ਪਲਕ। ਮਾਨਸਾ ਦੇ ਬੁਢਲਾਡਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦਾ ਦੇਹਾਂਤ ਹੋ ਗਿਆ ਹੈ। ਹਰਬੰਤ ਸਿੰਘ ਕੁੱਝ ਸਮੇਂ ਤੋਂ ਬਿਮਾਰ ਸਨ। ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵੀ ਬੁਢਲਾਡਾ ਇਲਾਕੇ ਦਾ ਦੌਰਾ ਕੀਤਾ ਅਤੇ ਹਰਬੰਤ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਹਾਲ- ਚਾਲ ਪੁੱਛਿਆ ਸੀ। ਹਰਬੰਸ ਸਿੰਘ ਦਾ ਉਨ੍ਹਾਂ ਦੇ ਪਿੰਡ ਵਿੱਚ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।