Tuesday, October 20, 2026
Home National ਪੁਲਿਸ ਅਤੇ ਗੈਂਗਸਟਰ ਵਿਚਕਾਰ ਹੋਈ ਮੁੱਠਭੇੜ, ਦੋ ਗ੍ਰਿਫ਼ਤਾਰ

ਪੁਲਿਸ ਅਤੇ ਗੈਂਗਸਟਰ ਵਿਚਕਾਰ ਹੋਈ ਮੁੱਠਭੇੜ, ਦੋ ਗ੍ਰਿਫ਼ਤਾਰ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਦੇ ਮਯੂਰ ਵਿਹਾਰ ਵਿੱਚ ਦੇਰ ਰਾਤ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਹੋਈ। ਮੁਕਾਬਲੇ ਵਿੱਚ ਦੋਵੇਂ ਗੈਂਗਸਟਰਾਂ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਦੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰ ਪੰਜਾਬੀ ਗਾਇਕ ਨੂੰ ਨਿਸ਼ਾਨਾ ਬਣਾਉਣ ਆਏ ਸੀ। ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਮਯੂਰ ਵਿਹਾਰ ਫੇਜ਼ ਵਨ ਵਿੱਚ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਨੋਇਡਾ ਤੋਂ ਆਉਂਦੇ ਦੇਖਿਆ ਗਿਆ।

Advertisements

ਪੁਲਿਸ ਟੀਮ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਅਤੇ ਬਦਮਾਸ਼ ਭੱਜਣ ਲੱਗੇ। ਪੁਲਿਸ ਨੇ ਜਦੋਂ ਫੜਨ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਦੋਵਾਂ ਬਦਮਾਸ਼ਾਂ ਦੇ ਗੋਲੀਆਂ ਲੱਗੀਆਂ ਹਨ ਅਤੇ ਦੋਵਾਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

LEAVE A REPLY

Please enter your comment!
Please enter your name here