ਮਨੀਲਾ ਵਿੱਚ ਪੰਜਾਬੀ ਨੌਜ਼ਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤਾ ਕਤਲ

ਮਨੀਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮਨੀਲਾ ਵਿੱਚ ਪੰਜਾਬੀ ਨੌਜਵਾਨ ਦਾ ਕੁੱਝ ਅਣਪਛਾਤੇ ਵਿਅਕਤੀਆਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਜਸਪ੍ਰੀਤ ਸਿੰਘ ਉਮਰ 26 ਸਾਲਾਂ ਵਾਸੀ ਬਾਗਾਪੁਰਾਣਾ ਦੇ ਪਿੰਡ ਰੋਡੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਪ੍ਰੀਤ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿੱਚ ਕਰੀਬ 5 ਸਾਲ ਪਹਿਲਾਂ ਗਿਆ ਸੀ।

Advertisements

ਜਾਣਕਾਰੀ ਮੁਤਾਬਕ ਬੀਤੇ ਦਿਨ ਜਦੋ ਉਹ ਆਪਣੇ ਕੰਮ ‘ਤੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਸਪ੍ਰੀਤ ਦੇ ਪਿਤਾ ਦੀ ਬਚਪਨ ਵਿੱਚ ਹੀ ਮੌਤ ਹੋ ਗਈ ਸੀ। ਉਸਦੇ ਦੋ ਭਰਾ ਅਤੇ ਇੱਕ ਭੈਣ ਹੈ। ਜਸਪ੍ਰੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ‘ਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ।

LEAVE A REPLY

Please enter your comment!
Please enter your name here