ਬਟਾਲਾ ਵਿੱਚ ਨਗਰ ਕੀਰਤਨ ਦੌਰਾਨ ਇੱਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ

ਬਟਾਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਬਟਾਲਾ ਦੇ ਕਸਬਾ ਵਡਾਲਾ ਗ੍ਰੰਥੀਆਂ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੂਰਬ ਦੀ ਖੁਸ਼ੀ ‘ਚ ਸਜਾਏ ਨਗਰ ਕੀਰਤਨ ਦੌਰਾਨ ਭਾਣਾ ਵਾਪਰਿਆ, ਇੱਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਿਕਰਮਜੀਤ ਸਿੰਘ ਉਮਰ 21 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੂਰਬ ਮੌਕੇ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਦੇ ਬਾਜ਼ਾਰਾਂ ‘ਚੋਂ ਗੁਜਰ ਰਿਹਾ ਸੀ, ਤਾਂ ਗਲੀਆਂ ਵਿੱਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਡੰਡਿਆਂ ਨਾਲ ਕੁਝ ਨੌਜਵਾਨ ਉੱਪਰ ਚੁੱਕ ਕੇ ਪਾਲਕੀ ਸਾਹਿਬ ਵਾਲੀ ਟਰਾਲੀ ਲੰਘਾ ਰਹੇ ਸਨ ਕਿ ਅਚਾਨਕ ਇੱਕ ਤਾਰ ਨੰਗੀ ਹੋਣ ਕਰਕੇ ਟਰਾਲੀ ਵਿੱਚ ਕਰੰਟ ਆ ਗਿਆ।

Advertisements

ਇਸ ਕਾਰਨ ਟਰਾਲੀ ਦੇ ਨਾਲ-ਨਾਲ ਨੰਗੇ ਪੈਰ ਪੈਦਲ ਪ੍ਰਸ਼ਾਦ ਵਰਤਾਉਣ ਦੀ ਸੇਵਾ ਕਰ ਰਿਹਾ ਨੌਜ਼ਵਾਨ ਸੀ ਤਾਂ ਉਸਨੂੰ ਜ਼ਬਰਦਸਤ ਕਰੰਟ ਲੱਗ ਗਿਆ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸ ਦੇਈਏ ਜਿਸ ਪਾਲਕੀ ਸਾਹਿਬ ਵਾਲੀ ਟਰਾਲੀ ਵਿੱਚ ਕਰੰਟ ਆਇਆ ਸੀ ਉਸ ਵਿੱਚ ਕਈ ਸ਼ਰਧਾਲੂ ਸੇਵਾ ਕਰ ਰਹੇ ਸਨ। ਕਰੰਟ ਆਉਣ ਨਾਲ ਟਰਾਲੀ ਉੱਪਰ ਬੈਠੇ ਕੁਝ ਨੌਜਵਾਨ ਸੇਵਾਦਾਰਾਂ ਨੂੰ ਵੀ ਝਟਕਾ ਲੱਗਾ। ਮੌਕੇ ਤੇ ਮੌਜੂਦ ਲੋਕਾਂ ਨੇ ਉਸਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਖਬਰ ਫੈਲਦਿਆਂ ਹੀ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।

LEAVE A REPLY

Please enter your comment!
Please enter your name here