ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬ ਵਿੱਚ ਗੋਲੀਆਂ ਚਲਾ ਆਪ ਸਰਕਾਰ ਨੇ ਸਿੱਖ ਸੰਗਤਾਂ ਦੇ ਪੁਰਾਣੇ ਜ਼ਖਮਾਂ ਨੂੰ ਕੁਰੇਦਿਆ: ਸਰਬਜੀਤ ਝਿੰਜਰ

ਸੁਲਤਾਨਪੁਰ ਲੋਧੀ/ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਸੁਲਤਾਨਪੁਰ ਲੋਧੀ ਨੂੰ ਅੱਜ ਪ੍ਰਕਾਸ਼ ਪੁਰਬ ਤੇ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਸੱਜਦਾ ਕਰਦਿਆਂ ਹਨ। ਉੱਥੇ ਇਸ ਪਵਿੱਤਰ ਦਿਹਾੜੇ ਦੇ ਦਿਨਾਂ ਵਿੱਚ ਪੰਜਾਬ ਸਰਕਾਰ ਦੀ ਸ਼ੈਅ ਤੇ ਪੁਲਿਸ ਪ੍ਰਸ਼ਾਸਨ ਵਲੋਂ ਗੁਰਦੁਆਰਾ ਸਾਹਿਬ ਅੰਦਰ ਗੋਲੀ ਚਲਾਉਣ ਦੀ ਕਾਰਵਾਈ ਨੇ ਸਮੁੱਚੀਆਂ ਸੰਗਤਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਆਪ ਸਰਕਾਰ ਵੱਲੋਂ ਗੋਲੀਆਂ ਚਲਾ ਕੇ ਸਿੱਖ ਸੰਗਤਾਂ ਦੇ ਅੱਲੇ ਜ਼ਖਮਾਂ ਨੂੰ ਕੁਰੇਦਿਆ ਹੈ। ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਪੱਤਰਕਾਰਾ ਨਾਲ ਗੱਲਬਾਤ ਸਮੇਂ ਕੀਤਾ। ਝਿੰਜਰ ਨੇ ਕਿਹਾ ਕਿ ਗੁਰਪੁਰਬ ਨੂੰ ਸਮਰਪਿਤ ਜਿਥੇ ਪੰਜਾਬ ਦੀਆਂ ਸੰਗਤਾਂ ਗੁਰੂ ਘਰਾਂ ਵਿੱਚ ਜਾ ਕਿ ਅਰਦਾਸਾਂ ਕਰਦੀਆਂ ਹਨ।

Advertisements

ਉੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਵੀ ਵੱਡੇ ਪੱਧਰ ਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਪ੍ਰਧਾਨ ਝਿੰਜਰ ਨੇ ਕਿਹਾ ਕਿ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਦੇ ਪਵਿੱਤਰ ਅਸਥਾਨ ਤੇ ਗੋਲਾਬਾਰੀ ਕਰਵਾਏ ਭਾਵੇਂ ਸੰਗਤਾਂ ਵਿੱਚ ਸਹਿਮ ਦਾ ਮਾਹੌਲ ਬਣਾਉਣ ਦੀ ਕੋਝੀ ਸਾਜ਼ਿਸ਼ ਰਚੀ ਗਈ ਸੀ। ਪਰ ਸੰਗਤਾਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਨੂੰ ਨਕਾਰਦੇ ਹੋਏ ਤੇ ਗੋਲਾਬਾਰੀ ਦੀ ਸਖ਼ਤ ਨਿੰਦਾ ਕਰਦੇ ਹੋਏ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਸਰਬਜੀਤ ਸਿੰਘ ਝਿੰਜਰ ਨੇ ਆਪ ਸਰਕਾਰ ਤੇ ਪ੍ਰਸ਼ਾਸਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨ ਦੇ ਹਮੇਸ਼ਾ ਯਤਨ ਕੀਤੇ ਜਾ ਰਹੇ ਹਨ।ਪਰ ਸਮੁੱਚੀਆਂ ਸਿੱਖ ਸੰਗਤਾਂ ਹੁਣ ਆਪ ਸਰਕਾਰ ਦੀ ਹਰ ਚਾਲ ਨੂੰ ਸਮਝ ਚੁੱਕੀਆਂ ਹਨ।

ਜਿਸ ਕਾਰਨ ਆਮ ਲੋਕ ਤੇ ਸਿੱਖ ਸੰਗਤਾਂ ਸਰਕਾਰ ਦੀ ਹਰ ਕੋਝੀ ਚਾਲ ਨੂੰ ਕਾਮਯਾਬ ਹੋਣ ਤੋਂ ਰੋਕ ਹੀ ਨਹੀਂ ਰਹੀਆਂ ਸਗੋਂ ਗੁਰੂ ਘਰਾਂ ਦੀ ਸੁਰੱਖਿਆ ਲਈ ਵੀ ਅੱਗੇ ਆ ਰਹੀਆਂ ਹਨ। ਸ ਝਿੰਜਰ ਨੇ ਅੱਜ ਇਸ ਆਗਮਨ ਦਿਵਸ ਤੇ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੀਆਂ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਚੜਦੀ ਕਲਾ ਲਈ ਅਰਦਾਸ ਵੀ ਕੀਤੀ। ਇਸ ਮੌਕੇ ਤੇ ਉਹਨਾਂ ਨਾਲ ਯੂਥ ਆਗੂ ਰਵਿੰਦਰ ਸਿੰਘ ਖੇੜਾ, ਜਰਨੈਲ ਸਿੰਘ ਮੈਨੇਜਰ, ਗੁਰਮੀਤ ਸਿੰਘ ਬੂਹ ਮੈਬਰ ਸ਼੍ਰੋਮਣੀ ਕਮੇਟੀ, ਯੂਥ ਪ੍ਰਧਾਨ ਮਨਵੀਰ ਸਿੰਘ ਬਡਾਲਾ, ਬਲਦੇਵ ਸਿੰਘ ਕਲਿਆਣ ਮੈਂਬਰ ਸ਼੍ਰੋਮਣੀ ਕਮੇਟੀ, ਜਰਨੈਲ ਸਿੰਘ ਡੋਗਰਾਂਵਾਲ ਮੈਬਰ ਸ਼੍ਰੋਮਣੀ ਕਮੇਟੀ, ਗੁਰਪ੍ਰੀਤ ਸਿੰਘ ਪ੍ਰਧਾਨ ਆਈ ਟੀ ਵਿੰਗ ਸੁਲਤਾਨਪੁਰ ਲੋਧੀ, ਦਵਿੰਦਰ ਸਿੰਘ ਖੁਸੀਪੁਰ, ਚੀਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਆਗੂ ਤੇ ਸੰਗਤਾਂ ਮੌਜੂਦ ਸਨ।

LEAVE A REPLY

Please enter your comment!
Please enter your name here