ਸ਼੍ਰੀ ਦਰਬਾਰ ਸਾਹਿਬ ਵਿਖੇ ਕਾਊਂਟਰ ਤੋਂ ਇੱਕ ਲੱਖ ਦੀ ਹੋਈ ਚੋਰੀ, ਘਟਨਾ ਸੀਸੀਟੀਵੀ ‘ਚ ਕੈਦ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਪਲਕ। ਜਿੱਥੇ ਕਿ ਲੁਟੇਰੇ ਕਈ ਘਰਾਂ, ਲੋਕਾਂ, ਦੁਕਾਨਾਂ ਆਦਿ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨ, ਉੱਥ ਹੀ ਦੂਸਰੇ ਪਾਸੇ ਲੋਕ ਧਾਰਮਿਕ ਸਥਾਨਾਂ ਨੂੰ ਵੀ ਨੀ ਬਖ਼ਸ਼ ਰਹੇ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿ ਸ਼੍ਰੀ ਦਰਬਾਰ ਸਾਹਿਬ ਵਿਖੇ ਕਾਊਂਟਰ ਤੋਂ ਇੱਕ ਲੱਖ ਰੁਪਏ ਦੀ ਚੋਰੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇਰ ਰਾਤ ਐਤਵਾਰ ਦੀ ਹੈ, ਜਿੱਥੇ ਕਿ ਦੁੱਖ ਭੰਜਣੀ ਬੇਰੀ ਬਾਹੀ ਵੱਲ ਬਣੇ ਕਾਊਂਟਰ ਤੇ ਤਾਇਨਾਤ ਕਲਰਕ ਰਸ਼ਪਾਲ ਸਿੰਘ ਆਪਣੀ ਡਿਊਟੀ ਨਿਭਾਅ ਰਿਹਾ ਸੀ ਤਾਂ ਇਕ ਔਰਤ ਤੇ ਦੋ ਵਿਅਕਤੀ ਉਸ ਕੋਲ ਆਏ ਤਾਂ ਰਸੀਦ ਕਟਵਾਈ ਜਦੋਂ ਕਲਰਕ ਦਾ ਧਿਆਨ ਇੱਕ ਵਿਅਕਤੀ ਦੇ ਪੈਸੇ ਡਿੱਗਣ ਵਾਲੇ ਪਾਸੇ ਗਿਆ ਤਾਂ ਕਲਰਕ ਨੇ ਸਬੰਧਤ ਵਿਅਕਤੀ ਨੂੰ ਪੈਸੇ ਚੁੱਕਣ ਲਈ ਕਿਹਾ ਤਾਂ ਵਿਅਕਤੀ ਦੇ ਪੈਸੇ ਚੁੱਕਣ ਦੇ ਸਹਿਯੋਗ ਸਮੇਂ ਦੂਸਰੇ ਇਕ ਵਿਅਕਤੀ ਨੇ ਕਾਊਂਟਰ ਦੇ ਗੱਲੇ ਵਿੱਚੋਂ ਇੱਕ ਲੱਖ ਰੁਪਏ 50-50 ਹਜ਼ਾਰ ਦੇ ਦੋ ਬੰਡਲ ਚੋਰੀ ਕਰ ਲਏ।

Advertisements

ਪੈਸੇ ਕੱਢਣ ਤੋਂ ਬਾਅਦ ਤਿੰਨੋ ਫਰਾਰ ਹੋ ਗਏ। ਇਸ ਘਟਨਾ ਸਬੰਧਤ ਕਲਰਕ ਨੂੰ ਕਰੀਬ ਇੱਕ ਘੰਟੇ ਬਾਅਦ ਪਤਾ ਲੱਗਾ, ਜਦੋਂ ਉਹ ਕੈਸ਼ ਦਾ ਮਿਲਾਨ ਕਰਨ ਲੱਗੇ ਸਨ। ਪ੍ਰਬੰਧਕ ਸੀਸੀਟੀਵੀ ਰਾਹੀਂ ਮੁਲਜ਼ਮਾਂ ਦੇ ਭਾਲ ਕਰਨ ਵਿੱਚ ਜੁੱਟੇ ਹਨ। ਇਸ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਤੰਗੇੜਾ ਨੇ ਕਿਹਾ ਕਿ ਨੌਸਰਬਾਜ਼ਾਂ ਵੱਲੋਂ ਕਲਰਕ ਨੂੰ ਧੋਖਾ ਦੇ ਕੇ ਗੱਲੇ ਵਿੱਚੋਂ ਇੱਕ ਲੱਖ ਰੁਪਿਆ ਚੋਰੀ ਕੀਤਾ ਗਿਆ। ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਰਜ ਕਰਵਾਈ ਗਈ ਹੈ ਅਤੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ।

LEAVE A REPLY

Please enter your comment!
Please enter your name here