Sunday, October 18, 2026
Home Latest ਸ਼੍ਰੀ ਮੰਜੀ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਪੁਲੀ ਟੁੱਟਣ ਕਾਰਨ 100 ਫੁੱਟ...

ਸ਼੍ਰੀ ਮੰਜੀ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਪੁਲੀ ਟੁੱਟਣ ਕਾਰਨ 100 ਫੁੱਟ ਦੀ ਉਚਾਈ ਤੇ ਲਟਕਿਆ ਨੌਜਵਾਨ

ਹਰਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਹਰਿਆਣਾ ਦੇ ਅੰਬਾਲਾ ਸਥਿਤ ਸ਼੍ਰੀ ਮੰਜੀ ਸਾਹਿਬ ਗੁਰਦੁਆਰੇ ਵਿਖੇ ਨਿਸ਼ਾਨ ਸਾਹਿਬ ਦੀ ਪੁਲੀ ਅਚਾਨਕ ਟੁੱਟਣ ਕਾਰਨ 100 ਫੁੱਟ ਦੀ ਉਚਾਈ ‘ਤੇ ਇਕ ਨੌਜਵਾਨ ਲਟਕਿਆ ਰਹਿ ਗਿਆ।ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਪਵਿੱਤਰ ਦਿਹਾੜੇ ‘ਤੇ ਚੋਲਾ ਬਦਲਣ ਲਈ ਸ੍ਰੀ ਮੰਜੀ ਸਾਹਿਬ ਗੁਰਦੁਆਰਾ ਦੇ ਨਿਸ਼ਾਨ ਸਾਹਿਬ ‘ਤੇ ਚੜ੍ਹਿਆ ਸੀ।

Advertisements

ਪੁਲੀ ਦੇ ਅਚਾਨਕ ਟੁੱਟਣ ਤੋਂ ਕਾਰਨ ਸ਼ਰਧਾਲੂ ਨਿਸ਼ਾਨ ਸਾਹਿਬ ਨੂੰ ਫੜ ਕੇ ਲਟਕਿਆ ਰਹਿ ਗਿਆ। ਜਾਣਕਾਰੀ ਮੁਤਬਕ ਜਿਵੇਂ ਹੀ ਪਤਾ ਲੱਗਾ ਕਿ ਸ਼ਰਧਾਲੂ ਨਿਸ਼ਾਨ ਸਾਹਿਬ ‘ਤੇ ਲਟਕਿਆ ਹੋਇਆ ਹੈ ਤਾਂ ਗੁਰਦੁਆਰਾ ਸਾਹਿਬ ਤੋਂ ਕਰੇਨ ਨੂੰ ਮੌਕੇ ‘ਤੇ ਬੁਲਾਇਆ ਗਿਆ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਕਰੀਬ 2 ਘੰਟੇ ਦੀ ਮਿਹਨਤ ਤੋਂ ਬਾਅਦ ਸ਼ਰਧਾਲੂ ਨੂੰ ਸੁਰੱਖਿਅਤ ਹੇਠਾਂ ਉਤਾਰਿਆ ਗਿਆ। ਰੱਬ ਦਾ ਸ਼ੁਕਰ ਹੈ ਕਿ ਕੋਈ ਜਾਨੀ ਨੁਕਸਾਨ ਦੀ ਖਬਰ ਨਹੀ ਮਿਲੀ।

LEAVE A REPLY

Please enter your comment!
Please enter your name here