ਸਿੱਖਿਆਂ ਦੀ ਮਜਬੂਤ ਨੀਂਹ ਰੰਗਲੇ ਪੰਜਾਬ ਦੇ ਸੰਕਲਪ ਨੂੰ ਕਰੇਗੀ ਸਾਕਾਰ: ਅਮਨਦੀਪ/ਗੋਲਡੀ ਮੁਸਾਫਿਰ

ਅਬੋਹਰ/ਫਾਜਿਲ਼ਕਾ (ਦ ਸਟੈਲਰ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਦੇ ਪਸਾਰ ਲਈ ਵੱਡੇ ਉਪਰਾਲੇ ਵਿੱਢੇ ਗਏ ਹਨ ਅਤੇ ਜਦ ਸਾਡੀ ਨਵੀਂ ਪੀੜ੍ਹੀ ਗਿਆਨ ਨਾਲ ਜੁੜਕੇ ਅੱਗੇ ਵਧੇਗੀ ਤਾਂ ਰੰਗਲੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਦੀ ਸਿੱਧੀ ਯਕੀਨੀ ਹੈ। ਇਹ ਗੱਲ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਰਾਮਸਰਾ ਦੇ ਸਰਕਾਰੀ ਸਕੂਲ ਆਫ ਐਮੀਨੈਂਸ ਦੇ ਸਲਾਨਾ ਪ੍ਰੋਗਰਾਮ ਵਿਚ ਸਿ਼ਰਕਤ ਕਰਦਿਆਂ ਆਖੀ। ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਸਿੱਖਿਆ ਅਤੇ ਸਿਹਤ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਨੇ ਕਿਹਾ ਕਿ ਰਾਮਸਰਾ ਵਿਚ ਜਿੱਥੇ ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਬਣਾਇਆ ਹੈ।

Advertisements

ਜਿੱਥੇ ਵਿਸਵ ਪੱਧਰੀ ਮਿਆਰੀ ਸਿੱਖਿਆ ਮਿਲੇਗੀ ਉਥੇ ਹੀ ਹਲਕੇ ਦੇ ਪਿੰਡ ਸੁਖਚੈਨ ਵਿਚ ਸਰਕਾਰੀ ਕਾਲਜ ਦਾ ਨਿਰਮਾਣ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੜਾਈ ਦਿਲ ਲਗਾ ਕੇ ਕਰਨ ਅਤੇ ਆਪਣੇ ਜੀਵਨ ਦੀ ਨੀਂਹ ਨੂੰ ਸਕੂਲ ਤੋਂ ਮਜਬੂਤ ਕਰਕੇ ਨਿਕਲਣ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਨੂੰ ਚੰਗੀ ਵਿਦਿਆ ਉਪਲਬੱਧ ਕਰਵਾਉਣ ਲਈ ਦ੍ਰਿੜ ਸੰਕਲਪਿਤ ਹੈ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਲਈ 40 ਲੱਖ 40 ਹਜਾਰ ਰੁਪਏ ਦੀ ਗ੍ਰਾਂਟ ਵੀ ਪਿੰਡ ਨੂੰ ਦਿੱਤੀ। ਸਕੂਲ ਦੇ ਵਿਦਿਆਰਥੀਆਂ ਨੇ ਵੱਖ ਵੱਖ ਪੇਸ਼ਕਾਰੀਆਂ ਰਾਹੀਂ ਆਪਣੇ ਹੁਨਰ ਦਾ ਲੋਹਾ ਮੰਨਵਾਇਆ।ਇਸ ਮੌਕੇ ਇਲਾਕੇ ਦੀ ਸਮੂਚੀ ਲੀਡਰਸਿਪ, ਸਕੂਲ ਸਟਾਫ ਅਤੇ ਪਿੰਡ ਦੇ ਲੋਕ ਹਾਜਰ ਸਨ।

LEAVE A REPLY

Please enter your comment!
Please enter your name here