ਪੇਂਡੂ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਯੁਵਕ ਸੇਵਾਵਾਂ ਵਿਭਾਗ ਨੇ ਮੰਗੀਆਂ ਅਰਜ਼ੀਆਂ

ਮਾਲੇਰਕੋਟਲਾ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲਾਂ ਤੋਂ ਆਪਦੇ ਪਿੰਡਾਂ/ਵਾਰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ਚੋ ਅਰਜ਼ੀਆਂ ਦੀ ਮੰਗ 10 ਦਸੰਬਰ, 2023 ਤੱਕ ਕੀਤੀ ਗਈ ਹੈ।

Advertisements

ਇਹ ਜਾਣਕਾਰੀ ਸਾਂਝੀ ਕਰਦਿਆ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮਾਲੇਰਕੋਟਲਾ ਮਨਤੇਜ ਸਿੰਘ ਚੀਮਾ ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫ਼ੋਟੋਆਂ ਅਤੇ ਅਖ਼ਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆਂ ਕੰਮ ਕਰਨ ਵਾਲੀਆਂ ਜ਼ਿਲ੍ਹੇ ਭਰ ਚੋਂ ਯੁਵਕ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਦੇ ਰੂਪ ਵਿੱਚ ਗ੍ਰਾਂਟ ਜਾਰੀ ਕੀਤੀ ਜਾ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਅਰਜ਼ੀਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫ਼ਤਰ ਫ਼ਤਿਹਗੜ੍ਹ ਸਾਹਿਬ-ਕਮ-ਮਾਲੇਰਕੋਟਲਾ ਸਰਕਾਰੀ ਸਪੋਰਟਸ ਸਟੇਡੀਅਮ, ਪਿੰਡ ਮਾਧੋਪੁਰ, ਡਾਕਖ਼ਾਨਾ ਆਦਮਪੁਰ, ਸਰਹਿੰਦ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਜਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ (ਮੁੰਡੇ) ਵਿਖੇ ਸੰਜੀਵ ਕੁਮਾਰ ਸਿੰਗਲਾ ਨਾਲ ਉਨ੍ਹਾਂ ਦੇ ਮੋਬਾਇਲ ਨੰ: 97813—53125 ਤੇ ਸੰਪਰਕ ਕਰਕੇ ਮੁਕੰਮਲ ਦਸਤਾਵੇਜ਼ ਜਮ੍ਹਾਂ ਕਰਵਾਏ ਜਾ ਸਕਦੇ ਹਨ।

LEAVE A REPLY

Please enter your comment!
Please enter your name here