ਅੰਮ੍ਰਿਤਸਰ ਪੁਲਿਸ ਨੇ ਲੱਕੀ ਅਧੀਨ ਕੰਮ ਕਰ ਰਹੇ ਹੁਸ਼ਿਆਰਪੁਰ ਦੇ ਦੋ ਨੌਜਵਾਨਾਂ ਨੂੰ 6 ਕਿੱਲੋਂ ਹੈਰੋਇਨ ਸਮੇਤ ਕੀਤਾ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ੇ ਦੇ ਖਿਲਾਫ਼ ਕਾਰਵਾਈ ਕਰਦੇ ਹੋਏ ਇੰਟੈਲੀਜੈਂਸ ਪੁਲਿਸ ਨੂੰ ਨਸ਼ੇ ਦੇ ਖਿਲਾਫ਼ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਮੁਖਬਰ ਦੀ ਸੂਚਨਾ ਦੇ ਆਧਾਰ ਤੇ ਅਟਾਰੀ ਝਬਾਲ ਰੋਡ ਤੇ ਨਾਕਾਬੰਦੀ ਦੌਰਾਨ ਇੱਕ ਆਈ 20 ਗੱਡੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤੇ ਉਸ ਵਿਚੋ 6 ਕਿਲੋ ਹੈਰੋਇਨ ਦੇ ਨਾਲ਼ ਦੋ ਨੌਜਵਾਨਾਂ ਨੂੰ ਵੀ ਕਾਬੂ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਨਸ਼ੇ ਦੇ ਖਿਲਾਫ਼ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ।

Advertisements

ਉਹਨਾਂ ਦੱਸਿਆ ਕਿ ਇਹ ਦੋਵੇਂ ਨੌਜਵਾਨ ਅਮਰੀਕਾ ਵਿੱਚ ਬੈਠੇ ਜਸਮੀਤ ਸਿੰਘ ਉਰਫ ਲੱਕੀ ਦੇ ਦਿਸ਼ਾ ਨਿਰਦੇਸ਼ਾਂ ਤੇ ਕੰਮ ਕਰਦੇ ਸਨ। ਉਨ੍ਹਾਂ ਦੱਸਿਆ ਕਿ ਲੱਕੀ ਤੇ ਪਹਿਲਾਂ ਹੀ 11 ਦੇ ਕਰੀਬ ਮਾਮਲੇ ਦਰਜ ਹਨ ਤੇ ਇਹ ਫੜੇ ਗਏ ਆਰੋਪੀਆਂ ਦੇ ਖਿਲਾਫ ਵੀ ਕਈ ਮਾਮਲੇ ਦਰਜ ਹਨ ਅਤੇ ਫੜੇ ਗਏ ਦੋਵੇਂ ਨੌਜਵਾਨ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਇਹਨਾਂ ਦੀ ਉਮਰ 20 ਤੋਂ 25 ਸਾਲ ਦੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਲ ਕਰ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸਦੇ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here