ਗੁਰਪੁਰਬ ਮੌਕੇ ਅਲਾਇੰਸ ਕਲੱਬ ਕਪੂਰਥਲਾ ਕਿੰਗਸ ਵੱਲੋਂ ਸਟੇਟ ਗੁਰਦੁਆਰਾ ਸਾਹਿਬ ਵਿਖੇ ਫਰੀ ਮੈਡੀਕਲ ਕੈਂਪ ਦਾ ਕੀਤਾ ਆਯੋਜਨ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਅਲਾਇੰਸ ਕਲੱਬ ਕਪੂਰਥਲਾ ਕਿੰਗਸ ਵੱਲੋਂ ਸਟੇਟ ਗੁਰਦੁਆਰਾ ਸਾਹਿਬ ਵਿਖੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਫਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਐਲੀ ਹਰਪ੍ਰੀਤ ਕੌਰ ਡਿਸਟਰਿਕਟ ਗਵਰਨਰ ਸ਼ਾਮਿਲ ਹੋਏ ਅਤੇ ਉਹਨਾਂ ਦੇ ਨਾਲ ਐਲੀ ਹਰਸ਼ ਮੱਕੜ ਡੀਟੀਸੀ ਵੱਲੋਂ ਵੀ ਸ਼ਿਰਕਤ ਕੀਤੀ ਗਈ! ਐਲੀ ਮਨਦੀਪ ਸਿੰਘ ਪ੍ਰਧਾਨ ਅਲਾਇੰਸ ਕਲੱਬ ਕਪੂਰਥਲਾ ਕਿੰਗਸ ਵੱਲੋਂ ਆਏ ਹੋਏ ਮਹਿਮਾਨਾਂ  ਨੂੰ ਜੀ ਆਇਆ ਆਖਿਆ ਅਤੇ ਕੈਂਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।

Advertisements

ਇਸ ਮੌਕੇ ਡਾਕਟਰ ਹਰਦੀਪ ਸਿੰਘ ਵੱਲੋਂ ਮਰੀਜ਼ਾਂ ਦਾ ਚੈਕਅਪ ਕੀਤਾ ਗਿਆ ਲਗਭਗ 400 ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਕੈਪ ਵਿਚ ਐਲੀ ਪਵਨਜੀਤ ਸਿੰਘ ਵਾਲੀਆ VDG-1 ਉਚੇਚੇ ਤੌਰ ਤੇ ਸ਼ਾਮਿਲ ਹੋਏ। ਇਸ ਕੈਂਪ ਦੀ ਸਫਲਤਾ ਵਿੱਚ ਐਲੀ ਪ੍ਰੀਤਪਾਲ ਸਿੰਘ ਜੀ ਵੱਲੋਂ ਵਡਮੁੱਲਾ ਯੋਗਦਾਨ ਦਿੱਤਾ ਗਿਆ ਇਸ ਤੋਂ ਇਲਾਵਾ ਕੈਂਪ ਵਿੱਚ ਐਲੀ ਸੁਖਵਿੰਦਰ ਸਿੰਘ ਜਿਮੀ ਜਨਰਲ ਸਕੱਤਰ. ਐਲੀ ਹਰਪ੍ਰੀਤ ਸਿੰਘ, ਐਲੀ ਜਸਰਮਨਦੀਪ ਸਿੰਘ ,ਐਲੀ ਹਰਮਨਦੀਪ ਸਿੰਘ, ਐਲੀ ਸੰਦੀਪ ਅਟਵਾਲ, ਐਲੀ ਅਤੁਲ ਖੰਨਾ, ਐਲੀ ਜਗਜੀਤ ਸਿੰਘ ਜੱਗੀ ਆਦਿ ਸ਼ਾਮਿਲ ਸਨ।

ਅਖੀਰ ਵਿੱਚ ਐਲੀ ਪਵਨਜੀਤ ਸਿੰਘ ਵਾਲੀਆ ਜੀ ਨੇ ਡਾਕਟਰ ਹਰਦੀਪ ਸਿੰਘ ਜੀ ਨੂੰ ਉਹਨਾਂ ਵੱਲੋਂ ਦਿੱਤੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਅਤੇ ਉਹਨਾਂ ਆਖਿਆ ਕਿ ਅਲਾਇੰਸ ਕਲੱਬ ਕਪੂਰਥਲਾ ਕਿੰਗਸ ਅੱਗੇ ਤੋਂ ਵੀ ਇਸੇ ਤਰ੍ਹਾਂ ਸਮਾਜ ਸੇਵਾ ਦੇ ਪ੍ਰੋਜੈਕਟ ਕਰਦਾ ਰਹੇਗਾ।

LEAVE A REPLY

Please enter your comment!
Please enter your name here