ਬਰਾਤੀਆਂ ਨਾਲ ਭਰੀ ਟਰੈਵਲਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, 4 ਦੀ ਮੌਤ, 8 ਜ਼ਖ਼ਮੀ

ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼), ਪਲਕ। ਮਥੁਰਾ ਜ਼ਿਲ੍ਹੇ ਵਿੱਚ ਆਗਰਾ ਦਿੱਲੀ ਨੈਸ਼ਨਲ ਹਾਈਵੇਅ ਤੇ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਿੱਥੇ ਕਿ ਹਰਿਆਣਾ ਤੋਂ ਮਥੁਰਾ ਆਏ ਵਿਆਹ ਦੇ ਮਹਿਮਾਨਾਂ ਨਾਲ ਭਰੀ ਟਰੈਵਲਰ ਦੀ ਇੱਕ ਅਣਪਛਾਤੇ ਵਾਹਨ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

Advertisements

ਜਾਣਕਾਰੀ ਬਾਰਾਤੀ ਵਿਆਹ ਤੋਂ ਬਾਅਦ ਟੈਂਪੂ ਟਰੈਵਲਰ ਵਿੱਚ ਵਾਪਸ ਆ ਰਹੇ ਸਨ। ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਨਾਲ ਟੈਂਪੂ ਟਰੈਵਲਰ ਦੀ ਟੱਕਰ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਸ਼ੀਕਲਾਂ ਦੀ ਪੁਲਿਸ ਮੌਕੇ ਤੇ ਪਹੁੰਚ ਗਈ। ਪੁਲਿਸ ਨੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

LEAVE A REPLY

Please enter your comment!
Please enter your name here