ਸਰਕਾਰੀ ਸਕੂਲ ਨੂਰਸ਼ਾਹ ਵਿਖੇ ਪੰਜਾਬੀ ਭਾਸ਼ਾ ਦੀ ਮਹੱਤਤਾ ਸਬੰਧੀ ਵਿਸ਼ੇਸ਼ ਲੈਕਚਰ ਦਾ ਕੀਤਾ ਆਯੋਜਨ

ਫਾਜਿਲਕਾ (ਦ ਸਟੈਲਰ ਨਿਊਜ਼): ਪੰਜਾਬੀ ਮਾਹ-2023 ਦੇ ਸਬੰਧ ਵਿੱਚ ਸਰਕਾਰੀ ਹਾਈ ਸਕੂਲ ਨੂਰਸ਼ਾਹ (ਫਾਜਿਲਕਾ) ਵਿਖੇ ਪੰਜਾਬੀ ਭਾਸ਼ਾ ਦੀ ਮਹੱਤਤਾ ਸਬੰਧੀ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਮੁੱਖ ਵਕਤਾ ਦੇ ਤੌਰ ਤੇ ਭੁਪਿੰਦਰ ਉਤਰੇਜਾ ਜ਼ਿਲ੍ਹਾ  ਭਾਸ਼ਾ ਅਫਸਰ ਫ਼ਾਜਿਲਕਾ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਲਈ ਸਹਿ-ਅਕਾਦਮਿਕ ਕਿਰਿਆਵਾਂ ਦਾ ਵਿਸ਼ੇਸ ਮਹੱਤਵ ਹੁੰਦਾ ਹੈ, ਜਿਹੜੀਆ ਵਿਦਿਆਰਥੀਆਂ ਦੀ ਸਖਸ਼ੀਅਤ ਨੂੰ ਨਿਖਾਰ ਦਿੰਦੀਆਂ ਹਨ।

Advertisements

ਇਸ ਮੌਕੇ ਤੇ ਸਕੂਲ ਦੇ ਮੁੱਖ ਅਧਿਆਪਕਾਂ ਸੈਲਜਾ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਬੰਧੀ ਸਕੂਲ ਅਧਿਆਪਕਾਂ ਵੱਲੋਂ ਨਵੰਬਰ ਮਹੀਨੇ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਗਈਆ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪ੍ਰਤਿਭਾ ਵਿੱਚ ਖਾਸ ਨਿਖਾਰ ਆਇਆ ਹੈ। ਸਕੂਲ ਦੀ ਵਿਦਿਆਰਥਣ ਹੁਸਨਦੀਪ ਪੁੱਤਰੀ ਮਹਿੰਦਰ ਸਿੰਘ ਭਾਸ਼ਾ ਵਿਭਾਗ ਪੰਜਾਬ ਵੱਲੋਂ ਆਯੋਜਿਤ ਰਾਜ ਪੱਧਰੀ ਕੁਇਜ਼ ਮੁਕਾਬਲੇ ਵਿੱਚ ਦੂਜੇ ਸਥਾਨ ਤੇ ਆਉਣ ਤੇ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਮੌਕੇ ਤੇ ਭਾਰਤੀ ਫਾਊਡੇਸ਼ਨ ਵੱਲੋਂ ਪੰਜਾਬੀ ਮਹੀਨੇ ਦੇ ਦਸੰਬਰ ਵਿੱਚ ਆਯੋਜਿਤ ਮੁਕਾਬਲਿਆਂ ਸਲੋਗਨ ਲੇਖਣ, ਕਵਿਤਾ ਉਚਾਰਨ, ਚਾਰਟ ਮੇਕਿੰਗ, ਸੁੰਦਰ ਲਿਖਾਈ ਆਦਿ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਮੰਗਾ ਸਿੰਘ ਭਾਰਤੀ ਫਾਉਂਡੇਸ਼ਨ ਤੇ ਸਟਾਫ਼ ਮੈਂਬਰ ਵੀ ਮੌਜਦੂ ਸਨ।

LEAVE A REPLY

Please enter your comment!
Please enter your name here