ਕਪੂਰਥਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਹਾਰਟ ਅਟੈਕ ਨਾਲ ਹੋਈ ਮੌਤ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਕਪੂਰਥਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਹਾਰਟਅਟੈਕ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਖਦੇਵ ਸ਼ਰਮਾ ਉਰਫ਼ ਸੁੱਖਾ ਥਿੱਗਲੀ ਉਮਰ 28 ਸਾਲਾ ਵਾਸੀ ਥਿੱਗਲੀ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁੱਖਾ ਕੈਨੇਡਾ ਦੇ ਵਾਈਟ ਹਿੱਲ ਵਿਚ ਰਹਿ ਰਿਹਾ ਸੀ। ਜਾਣਕਾਰੀ ਮੁਤਾਬਕ ਸੁੱਖੇ ਦੀ ਮੌਤ ‘ਤੋਂ ਕਰੀਬ 2 ਘੰਟੇ ਪਹਿਲਾਂ ਉਹ ਆਪਣੀ ਪਤਨੀ ਨਾਲ ਫੋਨ ਉੱਤੇ ਗੱਲ ਕਰ ਕਰਕੇ ਹੱਟਿਆ ਸੀ ਅਤੇ ਬਾਅਦ ਵਿੱਚ ਸੁੱਤੇ ਪਏ ਉਸਨੂੰ ਹਾਰਟ ਅਟੈਕ ਆ ਗਿਆ।

Advertisements

ਜਦੋਂ ਉਸਦੀ ਪਤਨੀ ਸਾਕਸ਼ੀ ਸ਼ਰਮਾ ਘਰ ਪੁਹੁੰਚੀ ‘ਤਾਂ ਉਸਨੂੰ ਸੁੱਖੇ ਦੀ ਮੌਤ ਦਾ ਪਤਾ ਲੱਗਿਆ। ਉਨ੍ਹਾਂ ਦੱਸਿਆ ਕਿ ਮੌਤ ਵਾਲੇ ਦਿਨ ਉਸਦੀ ਆਪਣੇ ਪਰਿਵਾਰ ਨਾਲ ਵੀ ਗੱਲ ਹੋਈ ਸੀ ਅਤੇ ਉਹ ਬਹੁਤ ਖੁਸ਼ ਸੀ। ਇਸੇ ਦੌਰਾਨ ਰਾਣਾ ਗੁਰਜੀਤ ਸਿੰਘ ਵਿਧਾਇਕ ਹਲਕਾ ਕਪੂਰਥਲਾ, ਰਾਣਾ ਇੰਦਰ ਪ੍ਰਤਾਪ ਸਿੰਘ ਵਿਧਾਇਕ ਸੁਲਤਾਨਪੁਰ ਲੋਧੀ, ਰਾਣਾ ਰਾਜਵੰਸ਼ ਕੌਰ ਸਾਬਕਾ ਵਿਧਾਇਕ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਸ਼ਾਹਕੋਟ, ਨਵਤੇਜ ਸਿੰਘ ਚੀਮਾ ਸਾਬਕਾ ਵਿਧਾਇਕ ਆਦਿ ਆਗੂਆਂ ਨੇ ਪੀੜਤ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਇਜ਼ਹਾਰ ਕੀਤਾ ਤੇ ਵਿੱਛੜੀ ਆਤਮਾ ਲਈ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ।

LEAVE A REPLY

Please enter your comment!
Please enter your name here