9ਵੀਂ ਜਮਾਤ ਦੇ ਵਿਦਿਆਰਥੀ ਨੇ ਗੁੱਸੇ ‘ਚ ਆ ਕੇ ਹੈੱਡ ਮਾਸਟਰ ਤੇ ਰਾਡ ਨਾਲ ਕੀਤਾ ਹਮਲਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਚੰਡੀਗੜ੍ਹ ਵਿੱਚ ਸਰਕਾਰੀ ਸਕੂਲ ਦੇ 9ਵੀਂ ਜਮਾਤ ਦੇ ਵਿਦਿਆਰਥੀ ਨੇ ਗੁੱਸੇ ‘ਚ ਆ ਕੇ ਹੈੱਡ ਮਾਸਟਰ ਦੇ ਸਿਰ ‘ਤੇ ਰਾਡ ਮਾਰ ਦਿੱਤੀ ਅਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।

Advertisements

ਦੱਸਿਆ ਜਾ ਰਿਹਾ ਹੈ ਕਿ ਅਧਿਆਪਕ ਨੇ ਵਿਦਿਆਰਥੀ ਨੂੰ ਸਵੇਰੇ ਸਕੂਲ ‘ਚ ਚੱਲ ਰਹੀ ਗੇਮ ‘ਚ ਖੇਡਣ ਤੋਂ ਰੋਕ ਦਿੱਤਾ ਸੀ ਕਿਉਂਕਿ ਵਿਦਿਆਰਥੀ ਦਾ ਨਾਂ ਉਸ ਟੀਮ ‘ਚ ਨਹੀਂ ਸੀ, ਇਸ ਕਾਰਨ ਵਿਅਕਤੀ ਗੁੱਸੇ ਵਿੱਚ ਆ ਗਿਆ ਅਤੇ ਉਸਨੇ ਅਧਿਆਪਕ ‘ਤੇ ਰਾਡ ਨਾਲ ਹਮਲਾ ਕਰ ਦਿੱਤਾ, ਅਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।

ਪੁਲਿਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ ਅਤੇ ਪੁਲਿਸ ਨੇ ਨਾਬਾਲਗ ਨੌਜਵਾਨ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਉਸਨੂੰ ਜੁਵੀਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕਰੇਗੀ ਜਿੱਥੇ ਨਾਬਾਲਗ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾਵੇਗੀ।

LEAVE A REPLY

Please enter your comment!
Please enter your name here