ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ, ਹੁਸ਼ਿਆਰਪੁਰ ਵਿਖੇ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਅਤੇ ਧੂਮ-ਧਾਮ ਨਾਲ਼ ਮਨਾਇਆ ਗਿਆ।ਇਸ ਸਮਾਗਮ ਵਿੱਚ ਪਹਿਲੀ ਤੋਂ ਤੀਸਰੀ ਜਮਾਤ ਤੱਕ ਦੇ ਬੱਚਿਆਂ ਦੇ ਨਾਲ ਉਹਨਾਂ ਦੇ ਗ੍ਰੈਂਡ ਪੇਰੈਂਟਸ ਨੇ ਵੀ ਸ਼ਿਰਕਤ ਕੀਤੀ।ਇਸ ਮੌਕੇ ਸ੍ਰੀ ਗੁਰੁ ਗ੍ਰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਕੀਰਤਨ ਕਰਕੇ ਵਾਤਾਵਰਨ ਨੂੰ ਭਗਤੀ-ਭਾਵ ਨਾਲ ਭਰ ਦਿੱਤਾ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਸ਼ਬਦ ਗਾਇਨ ਕਰਕੇ ਸਭ ਦਾ ਮਨ ਮੋਹ ਲਿਆ।ਇਸ ਸਮਾਗਮ ਤੇ ਵਿਦਿਆਰਥੀਆਂ ਵੱਲੋਂ ਰਸ ਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ।

Advertisements

ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸਤੋਂ ਬਾਅਦ ਗੁਰੂ ਦੇ ਲੰਗਰ ਅਟੁੱਟ ਵਰਤਾਏ ਗਏ। ਸਕੂਲ ਦੇ ਪ੍ਰਿੰਸੀਪਲ ਸ਼ਰਤ ਕੁਮਾਰ ਸਿੰਘ ਨੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਜੀਵਨ ਉੱਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਦੱਸਿਆ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਨੇ ਸਭ ਨੂੰ ਭੇਦ-ਭਾਵ ਅਤੇ ਅੰਧ ਵਿਸ਼ਵਾਸ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ।ਵਾਸਲ ਐਜੁਕੇਸ਼ਨ ਗਰੁੱਪ ਦੇ ਪ੍ਰਧਾਨ ਕੇ ਕੇ ਵਾਸਲ, ਚੇਅਰਮੈਨ ਸੰਜੀਵ ਵਾਸਲ ਨੇ ਸਭ ਨੂੰ ਸ੍ਰੀ ਗੁਰੁ ਨਾਨਕ ਦੇ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ’ ਨੂੰ ਆਪਣੇ ਜੀਵਨ ਵਿੱਚ ਅਮਲੀ ਰੂਪ ਵਿੱਚ ਵਰਤਣ ਦੀ ਪ੍ਰੇਰਨਾ ਦਿੱਤੀ। ਅੰਤ ਦੇ ਵਿੱਚ ਸਕੂਲ ਵੱਲੋਂ ਅਦਿੱਤੀ ਵਾਸਲ, ਪਾਠੀ ਸਾਹਿਬ, ਪ੍ਰਿਸਿਪਲ ਸਾਹਿਬ ਅਤੇ ਕਰਨਲ ਮਨਜੀਤ ਸਿੰਘ ਜੀ ਨੂੰ ਸਰੋਪੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here