ਪੰਜਾਬ ਦੀ ਧੀ ਨੇ ਪੁਰਤਗਾਲ ‘ਚ ਕਿੱਕ ਬਾਕਸਿੰਗ ਦੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੀਤਾ ਚਾਂਦੀ ਦਾ ਤਗਮਾ ਹਾਸਿਲ

ਮੋਗਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪੰਜਾਬ ਦੀ ਧੀ ਨੇ ਪੁਰਤਗਾਲ ਵਿੱਚ ਕਿੱਕ ਬਾਕਸਿੰਗ ਦੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਪੰਜਾਬ ਵਾਸੀਆਂ ਅਤੇ ਆਪਣੇ ਪਰਿਵਾਰਿਕ ਮੈਬਰਾਂ ਦਾ ਨਾਂ ਰੋਸ਼ਨ ਕੀਤਾ ਹੈ। ਮੋਗਾ ਦੇ ਪਿੰਡ ਰਣਸੀਹ ਖੁਰਦ ਦੀ ਰਹਿਣ ਵਾਲੀ ਖੁਸ਼ਪ੍ਰੀਤ ਕੌਰ ਨੇ ਅਤੇ ਇਸ ਚੈਂਪੀਅਨਸ਼ਿਪ ਵਿੱਚ ਦੁਨੀਆ ਦੇ 112 ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ ਸੀ। ਇਸ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਦੇ ਕਰੀਬ 45 ਖਿਡਾਰੀਆਂ ਨੇ ਭਾਗ ਲਿਆ ਸੀ।

Advertisements

ਜਿਸ ਵਿੱਚ ਖੁਸ਼ਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦੇ ਨਾਲ-ਨਾਲ ਜ਼ਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਮੋਗਾ ਪੁੱਜਣ ‘ਤੇ ਖੁਸ਼ਪ੍ਰੀਤ ਦਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਖੁਸ਼ਪ੍ਰੀਤ ਕੌਰ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇ ਫਿਲਮ ਦੰਗਲ ਤੋਂ ਪ੍ਰਭਾਵਿਤ ਹੋ ਕੇ ਇਹ ਮੁਕਾਮ ਹਾਸਲ ਕੀਤਾ ਹੈ।

ਇਸ ਮੌਕੇ ਡੀਏਵੀ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਫੈਸਲਾ ਕੀਤਾ ਹੈ ਕਿ ਖੁਸ਼ਪ੍ਰੀਤ ਦੀ ਸਮੁੱਚੀ ਪੜ੍ਹਾਈ ਅਤੇ ਖੁਰਾਕ ਦਾ ਖਰਚਾ ਯੂਨੀਵਰਸਿਟੀ ਹੀ ਚੁੱਕੇਗੀ।

LEAVE A REPLY

Please enter your comment!
Please enter your name here