ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਕੀਤਾ ਨਿਰੀਖਣ

ਪਟਿਆਲਾ (ਦ ਸਟੈਲਰ ਨਿਊਜ਼): ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਪਟਿਆਲਾ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਨੇ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਨਿਰੀਖਣ ਕੀਤਾ। ਦੌਰੇ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲ ਕੀਤੀ।

Advertisements

ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ  ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਵੱਲੋਂ 32 ਜੇਲ੍ਹ ਕੈਦੀਆਂ, ਜਿਨ੍ਹਾਂ ਨੇ ਕੰਪਿਊਟਰ ਸਿਖਲਾਈ ਕੋਰਸ ਪੂਰਾ ਕੀਤਾ ਹੈ, ਨੂੰ ਸਰਟੀਫਿਕੇਟ ਵੰਡੇ ਗਏ ਅਤੇ ਉਨ੍ਹਾਂ ਦੇ ਕੰਪਿਊਟਰ ਹੁਨਰ ਦਾ ਟੈਸਟ ਲੈਣ ਉਪਰੰਤ ਉਨ੍ਹਾਂ ਨੂੰ ਇਨਾਮ ਵੀ ਦਿੱਤੇ ਗਏ। ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿਖੇ ਪਲੇ ਵੇਅਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਸਹਿਯੋਗ ਨਾਲ ਮਹਿਲਾ ਜੇਲ੍ਹ ਕੈਦੀਆਂ ਲਈ ਕੰਪਿਊਟਰ ਸਿਖਲਾਈ ਕੋਰਸ ਵੀ ਸ਼ੁਰੂ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਮਾਨੀ ਅਰੋੜਾ, ਸੀਜੇਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦੇ ਜੇਲ੍ਹ ਕੈਦੀਆਂ ਨਾਲ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਜੇਲ ਦੇ ਕੈਦੀਆਂ ਨੂੰ ਪਲੀਅ ਬਾਰਗੇਨਿੰਗ, ਮੁਫਤ ਕਾਨੂੰਨੀ ਸਹਾਇਤਾ ਅਤੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਹੱਕਦਾਰ ਵਿਅਕਤੀਆਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਇਸ ਮੌਕੇ ਮਾਨੀ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਲਈ ਮੈਡੀਟੇਸ਼ਨ/ਯੋਗਾ ਕੈਂਪ ਅਤੇ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ।

LEAVE A REPLY

Please enter your comment!
Please enter your name here