ਪਠਾਨਕੋਟ (ਦ ਸਟੈਲਰ ਨਿਊਜ਼), ਪਲਕ। ਪਠਾਨਕੋਟ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਕੈਨੇਡਾ ਵਿੱਚ ਮਾਰੇ ਗਏ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਸਾਥੀ ਮਨਦੀਪ ਸਿੰਘ ਧਾਲੀਵਾਲ ਨੂੰ ਪੁਲਿਸ ਨੇ ਲੁਧਿਆਣਾ ਤੋਂ ਕਾਬੂ ਕਰ ਲਿਆ ਹੈ। ਜਾਣਕਾਰੀ ਮੁਤਾਬਕ ਮਨਦੀਪ ਤੇ ਪਠਾਨਕੋਟ ਦੀ ਇੱਕ ਧਾਰਮਿਕ ਸੰਸਥਾ ਨਾਲ ਜੁੜੇ ਆਗੂ ਤੇ ਉਸਦੇ ਪਰਿਵਾਰ ਨੂੰ ਧਮਕੀਆਂ ਦੇਣ ਦੇ ਆਰੋਪ ਲੱਗੇ ਹਨ। ਪੁਲਿਸ ਨੇ ਮਨਦੀਪ ਪਾਸੋਂ 23 ਲੱਖ 50 ਹਜ਼ਾਰ ਰੁਪਏ, 3 ਮੋਬਾਇਲ ਫੋਨ, ਕਾਰ ਅਤੇ 2 ਪਾਸਪੋਰਟ ਬਰਾਮਦ ਕੀਤੇ ਹਨ। ਮੁਲਜ਼ਮ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁੱਟੀ ਹੋਈ ਹੈ।
ਪੁਲਿਸ ਨੇ ਖਾਲਿਸਤਾਨੀ ਆਗੂ ਨਿੱਝਰ ਦੇ ਸਾਥੀ ਮਨਦੀਪ ਨੂੰ ਕੀਤਾ ਗ੍ਰਿਫ਼ਤਾਰ
Advertisements