ਡਾ. ਅੰਜਲੀ ਤੇ ਅਲੰਕਾਰ ਨੇ ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ਸਾਂਝੀ ਰਸੋਈ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਇਸ ਵਿਚ ਰੋਜਾਨਾ 400 ਤੋਂ ਵੱਧ ਗਰੀਬ ਅਤੇ ਲੋੜਵੰਦ ਵਿਅਕਤੀ ਦੁਪਹਿਰ ਦਾ ਖਾਣਾ ਖਾਂਦੇ ਹਨ।

Advertisements

ਸਕੱਤਰ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ  ਵਿਚ ਡਾ. ਅੰਜਲੀ ਆਹਲੂਵਾਲੀਆ ਫਿਜਿਓਥੈਰੇਪਿਸਟ, ਕਾਇਨੇਸਿਸ ਫਿਜ਼ੀਓਥੈਰੇਪੀ ਕਲੀਨਿਕ ਮਾਡਲ ਟਾਊਨ ਹੁਸ਼ਿਆਰਪੁਰ ਅਤੇ  ਅਲੰਕਾਰ ਆਹਲੂਵਾਲੀਆ ਵਲੋਂ ਆਪਣੇ ਸਪੁੱਤਰ ਮਾਸਟਰ ਆਦਵਿਕ ਆਹਲੂਵਾਲੀਆ ਦੇ ਜਮਨਦਿਨ ਦੇ ਮੌਕੇ ’ਤੇ 5100 ਰੁਪਏ ਦੀ ਰਾਸ਼ੀ ਦਾਨ ਵਜੋਂ ਸਾਂਝੀ ਰਸੋਈ ਨੂੰ ਮੁੱਹਈਆ ਕਰਵਾਈੈ। ਇਸ ਮੌਕੇ ਮਾਸਟਰ ਆਦਵਿਕ ਆਹਲੂਵਾਲਿਆ ਦੇ ਦਾਦਾ ਸੰਜੀਵ ਵਾਲੀਆ ਅਤੇ ਦਾਦੀ ਬੇਲਾ ਦੇਵੀ ਜੀ ਮੌਜੂਦ ਸਨ।

ਸਕੱਤਰ  ਨੇ ਇਹ ਵੀ ਦੱਸਿਆ ਕਿ ਜਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇੇ ਦੇ ਦਾਨੀ ਸੱਜਣਾਂ ਅਤੇ ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਵੱਲੋਂ ਜਿਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ, ਵਿੱਮਚ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਵੀ ਮੁੱਹਈਆ ਕਰਵਾਈ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਾਂਝੀ ਰਸੋਈ ਲੋੜਵੰਦ ਅਤੇ ਗਰੀਬ ਵਿਅਕਤੀਆਂ ਦੀ ਸਹਾਇਤਾ ਲਈ ਇਹ ਬਹੁਤ ਹੀ ਲਾਭਦਾਇਕ ਪ੍ਰੋਜੈਕਟ ਹੈ।

LEAVE A REPLY

Please enter your comment!
Please enter your name here