ਤੇਜ਼ ਰਫ਼ਤਾਰ ਵੈਨ ਨੇ ਖੜ੍ਹੇ ਟਰੱਕ ਵਿੱਚ ਮਾਰੀ ਟੱਕਰ, 8 ਦੀ ਮੌਤ, 7 ਗੰਭੀਰ ਜ਼ਖ਼ਮੀ

ਓਡੀਸ਼ਾ (ਦ ਸਟੈਲਰ ਨਿਊਜ਼), ਪਲਕ। ਓਡੀਸ਼ਾ ਦੇ ਕੇਓਂਝਾਰ ਜ਼ਿਲ੍ਹੇ ਵਿਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 7 ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਵੈਨ ਵਿੱਚ 20 ਲੋਕ ਸਵਾਰ ਸਨ, ਜੋ ਕਿ ਮਾਂ ਤਾਰਿਣੀ ਮੰਦਿਰ ਮੱਥਾ ਟੇਕਣ ਜਾ ਰਹੇ ਸਨ ਅਤੇ ਖੜ੍ਹੇ ਟੱਰਕ ਵਿੱਚ ਵੈਨ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ 7 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ।  ਜ਼ਖਮੀਆਂ ਨੂੰ ਘਾਟਗਾਓਂ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਕਟਕ ਦੇ ਐੱਸਸੀਬੀ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ।

Advertisements

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਵੈਨ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਅਤੇ ਮ੍ਰਿਤਕ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਘਟਨਾ ਸਬੰਧੀ ਕੇਓਂਝਾਰ ਦੇ ਐਸਪੀ ਕੁਸਲਕਰ ਨਿਤਿਨ ਡਗੁਡੂ ਨੇ ਕਿਹਾ ਕਿ 20 ਲੋਕਾਂ ਨਾਲ ਭਰੀ ਵੈਨ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ ਅਤੇ ਇਸ ਦੌਰਾਨ ਇਹ ਟਰੱਕ ਨਾਲ ਟਕਰਾ ਗਈ। ਦੱਸ ਦੇਈਏ ਕਿ ਇਸ ਹਾਦਸੇ ਨੂੰ ਅੰਜਾਮ ਦੇਣ ਵਾਲਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਇਹ ਹਾਦਸਾ ਧੁੰਦ ਕਾਰਨ ਵਾਪਰਿਆ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਕਿ ਹਾਦਸੇ ਦੇ ਅਸਲ ਕਾਰਨਾਂ ਬਾਰੇ ਪਤਾ ਲਗਾਇਆ ਜਾ ਸਕੇ।

LEAVE A REPLY

Please enter your comment!
Please enter your name here