Tuesday, October 20, 2026
Home National ਬੈਂਗਲੁਰੂ ਦੇ 20 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਬੈਂਗਲੁਰੂ ਦੇ 20 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਬੈਂਗਲੁਰੂ (ਦ ਸਟੈਲਰ ਨਿਊਜ਼), ਪਲਕ। ਬੈਂਗਲੁਰੂ ਦੇ 20 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬੈਂਗਲੁਰੂ ਦੇ 20 ਸਕੂਲਾਂ ਨੂੰ ਈਮੇਲ ਦੇ ਜ਼ਰੀਏ ਬੰਬ ਨਾਲ ਉੜਾਉਣ ਦੀ ਧਮਕੀ ਮਿਲੀ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਕਿ ਸਕੂਲ ਕੈਂਪਸ ਵਿੱਚ ਵਿਸਫੋਟਕ ਛੁਪਾਏ ਗਏ ਹਨ। ਪਰ ਪੁਲਿਸ ਵੱਲੋਂ ਸਕੂਲਾਂ ਦੀ ਤਲਾਸ਼ੀ ਕੀਤੀ ਜਾ ਰਹੀ ਹੈ। ਪ੍ਰਸ਼ਾਸ਼ਨ ਵੱਲੋਂ ਸਾਰੇ ਸਕੂਲਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਜਾਣਬੁੱਝ ਕੇ ਅਜਿਹੀ ਮੇਲ ਭੇਜੀ ਹੈ। ਕਈ ਸਕੂਲਾਂ ਦੇ ਨੇੜੇ ਬੰਬ ਨਿਰੋਧਕ ਟੀਮਾਂ ਨੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

Advertisements

LEAVE A REPLY

Please enter your comment!
Please enter your name here