ਡਾ. ਬਕਸ਼ੀ ਪੰਜਾਬ ਸਟੇਟ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਡਾ. ਹਰਮਿੰਦਰ ਸਿੰਘ ਬਕਸ਼ੀ ਨੂੰ ਪੰਜਾਬ ਸਟੇਟ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਅਤੇ ਨੌਜਵਾਨ ਆਗੂ ਡਾ. ਬਕਸ਼ੀ ਦੀ ਇਸ ਨਿਯੁਕਤੀ ’ਤੇ ਜ਼ਿਲ੍ਹਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

Advertisements

ਡਾ. ਹਰਮਿੰਦਰ ਸਿੰਘ ਬਕਸ਼ੀ ਨੇ ਆਪਣੀ ਇਸ ਨਿਯੁਕਤੀ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਨਅਤ ਦੇ ਵਿਕਾਸ ਅਤੇ ਇਸ ਨੂੰ ਉਚਾਈਆਂ ’ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। .

LEAVE A REPLY

Please enter your comment!
Please enter your name here