ਸਮਾਣਾ ਦੇ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਸਮਾਣਾ (ਦ ਸਟੈਲਰ ਨਿਊਜ਼), ਰਿਪੋਰਟ-ਪੰਕਜ। ਸਮਾਣਾ ਦੇ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਬਲਵਿੰਦਰ ਸਿੰਘ ਉਮਰ 42 ਸਾਲਾ ਵਾਸੀ ਸਮਾਣਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਕੁੱਝ ਸਮਾਂ ਪਹਿਲਾਂ ਇਟਲੀ ਦੇ ਸ਼ਹਿਰ ਰੋਮ ਵਿਚ ਗਿਆ ਸੀ, ਪਰ ਰੱਬ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ ਤੇ ਉਸਦੀ ਉੱਥੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਬਲਵਿੰਦਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਮੈਬਰਾਂ ਵਿੱਚ ਸੋਗ ਦੀ ਲਹਿਰ ਦੌੜ ਪਈ। ਬਲਵਿੰਦਰ ਦਾ ਅੰਤਿਮ ਸੰਸਕਾਰ ਇਲਾਕੇ ਦੇ ਸਮੂਹ ਗੁਰਦੁਆਰੇ, ਇਟਲੀ ਵਿਚ ਕੀਤਾ ਜਾਵੇਗਾ।

LEAVE A REPLY

Please enter your comment!
Please enter your name here