Tuesday, October 27, 2026
Home Latest ਅਜਨਾਲਾ ਰੋਡ ਤੇ ਵਾਪਰੇ ਸੜਕ ਹਾਦਸੇ ਨੂੰ ਦੇਖ ਰੁੱਕੇ ਮੰਤਰੀ ਕੁਲਦੀਪ ਧਾਲੀਵਾਲ,...

ਅਜਨਾਲਾ ਰੋਡ ਤੇ ਵਾਪਰੇ ਸੜਕ ਹਾਦਸੇ ਨੂੰ ਦੇਖ ਰੁੱਕੇ ਮੰਤਰੀ ਕੁਲਦੀਪ ਧਾਲੀਵਾਲ, ਬਚਾਈ ਲੋਕਾਂ ਦੀ ਜਾਨ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ-ਪੰਕਜ। ਅੰਮ੍ਰਿਤਸਰ ਦੇ ਅਜਨਾਲਾ ਰੋਡ ਤੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਨੂੰ ਦੇਖਕੇ ਰੁੱਕੇ ਮੰਤਰੀ ਕੁਲਦੀਪ ਧਾਲੀਵਾਲ ਅਤੇ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਮੰਤਰੀ ਧਾਲੀਵਾਲ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਦੱਸਿਆ ਕਿ ਜਦੋ ਬੀਤੀ ਰਾਤ ਉਹ ਅਜਨਾਲਾ ਤੋਂ ਆਪਣੇ ਘਰ ਪਰਤ ਰਹੇ ਸਨ ਤਾਂ ਰਸਤੇ ਵਿਚ ਇੱਕ ਸੜਕ ਹਾਦਸਾ ਵਾਪਰਿਆ ਸੀ ਜਿਸ ਵਿੱਚ ਬੁਰੀ ਤਰ੍ਹਾਂ ਦੋ ਵਾਹਨ ਆਪਸ ਵਿਚ ਟਕਰਾ ਗਏ ਸਨ।

Advertisements

ਉਹਨਾਂ ਦੱਸਿਆ ਕਿ ਜਿਸ ਵਿੱਚ ਇਕ ਬਜ਼ੁਰਗ ਔਰਤ, ਇਕ ਬੱਚਾ ਤੇ ਇਕ ਵਿਅਕਤੀ ਬੁਰੀ ਤਰ੍ਹਾਂ ਤੋਂ ਜ਼ਖਮੀ ਹੋ ਗਏ ਸਨ। ਮੰਤਰੀ ਨੇ ਹਾਦਸੇ ਨੂੰ ਦੇਖਦੇ ਸਾਰ ਆਪਣੀ ਕਾਰ ਤੋਂ ਹੇਠਾਂ ਉੱਤਰ ਕੇ ਜ਼ਖਮੀਆਂ ਨੂੰ ਕਾਰ ਵਿਚ ਬਠਾਇਆਂ ਅਤੇ ਉਹਨਾਂ ਨੂੰ ਹਸਪਤਾਲ ਪਹੁੰਚਾਇਆ।

ਹਾਦਸੇ ‘ਚ ਇਕ ਔਰਤ ਦੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਨਾਲ ਹੀ ਮੰਤਰੀ ਧਾਲੀਵਾਲ ਨੇ ਪ੍ਰਮਾਤਮਾ ਅੱਗੇ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਤੇ ਨਾਲ ਹੀ ਡਾਕਟਰਾਂ ਨੂੰ ਜ਼ਖਮੀ ਲੋਕਾਂ ਦੀ ਚੰਗੀ ਤਰ੍ਹਾਂ ਦੇਖਭਾਲ ਕਰਨ ਦੀ ਵੀ ਹਦਾਇਤ ਦਿੱਤੀ।

LEAVE A REPLY

Please enter your comment!
Please enter your name here