
ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ ਦੇ ਕਾਲਾ ਸਿੰਘਾ ਰੋਡ ਤੇ ਵਾਪਰੇ ਦੇਰ ਰਾਤ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਤੇ ਇੱਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਸ਼ੀਨੂ ਮਹਿੰਦੀ ਵਾਸੀ ਬਿਹਾਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਦੋਵੇ ਦੇਰ ਰਾਤ ਜਲੰਧਰ ਸ਼ਹਿਰ ਵੱਲ ਆ ਰਹੇ ਸਨ ਤਾਂ ਉਹਨਾਂ ਦਾ ਮੋਟਰਸਾਈਕਲ ਅਸੰਤੁਲਿਤ ਹੋ ਕੇ ਹਾਈਵੇਅ ਤੇ ਡਿੱਗ ਗਿਆ ਅਤੇ ਅਣਪਛਾਤਾ ਵਾਹਨ ਉਹਨਾਂ ਨੂੰ ਕਾਫੀ ਦੂਰ ਤੱਕ ਘਸੀਟਦਾ ਲੈ ਗਿਆ ਤੇ ਜਿਸ ਵਿੱਚ ਉਹ ਦੋਵੇਂ ਗੰਭੀਰ ਜ਼ਖਮੀ ਹੋ ਗਏ।
ਰਾਹਗੀਰਾਂ ਨੇ ਦੋਵਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਸ਼ੀਨੂੰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਅਤੇ ਮਨੋਜ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












