ਪਿੰਡ ਸਹਾਰੀ ਦਾ ਦੀਪਕ 105 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ

ਮੇਹਟੀਆਣਾ (ਦ ਸਟੈਲਰ ਨਿਊਜ਼), ਰਿਪੋਰਟ ਇੰਦਰਜੀਤ ਸਿੰਘ ਹੀਰਾ। ਸੁਰੇਂਦਰ ਲਾਂਬਾ ਆਈਪੀਐੱਸ, ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਹਦਾਇਤ ਅਤੇ ਪਲਵਿੰਦਰ ਸਿੰਘ ਪੀਪੀਐੱਸ ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਇੰਸ. ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਮਿਤੀ 01-12-2023 ਨੂੰ ਐੱਸਆਈ ਰਜਿੰਦਰ ਸਿੰਘ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵੱਲੋਂ ਸਮੇਤ ਸਾਥੀ ਕਰਮਚਾਰੀਆ ਦੌਰਾਨ ਗਸ਼ਤ ਪਿੰਡ ਪੁੰਗੇ ਪੀਰਾ ਦੀ ਜਗ੍ਹਾ ਤੋਂ ਮੋਟਰ ਸਾਈਕਲ ਨੰਬਰ PB-07-T-9234 ਮਾਰਕਾ ਸਪਲੈਡਰ ਤੇ ਸਵਾਰ ਹੋ ਕੇ ਆ ਰਹੇ ਦੀਪਕ ਕੁਮਾਰ ਪੁੱਤਰ ਮਨਜੀਤ ਲਾਲ ਵਾਸੀ ਸਾਰਹੀ ਥਾਣਾ ਮੇਹਟੀਆਣਾ ਜਿਲ੍ਹਾ ਹੁਸ਼ਿਆਰਪੁਰ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਉਸਦੀ ਤਲਾਸ਼ੀ ਕਰਨ ਉਪਰੰਤ ਉਸ ਕੋਲੋ 105 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ਉਨ੍ਹਾਂ ਦੇ ਖਿਲਾਫ ਮੁੱਕਦਮਾ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ।

Advertisements

ਥਾਣਾ ਮੁਖੀ ਕਰਨੈਲ ਸਿੰਘ ਨੇ ਦੱਸਿਆ ਕਿ ਦੋਸ਼ੀ ਦੀਪਕ ਕੁਮਾਰ ਪੁੱਤਰ ਮਨਜੀਤ ਲਾਲ ਵਾਸੀ ਸਾਹਰੀ ਥਾਣਾ ਮੇਹਟੀਆਣਾ ਜਿਲ੍ਹਾਂ ਹੁਸ਼ਿਆਰਪੁਰ ਨੂੰ ਅਦਾਲਤ ਪੇਸ਼ ਕਰਕੇ ਰਿਮਾਡ ਹਾਸਿਲ ਕਰਕੇ ਪਤਾ ਕੀਤਾ ਜਾ ਰਿਹਾ ਹੈ ਕਿ ਇਹ ਨਸ਼ਾ ਕਿਸ ਪਾਸੋ ਖਰੀਦ ਕਰਦੇ ਹਨ ਅਤੇ ਕਿਸ ਕਿਸ ਨੂੰ ਵੇਚਦਾ ਹੈ।

LEAVE A REPLY

Please enter your comment!
Please enter your name here