ਰੇਲਵੇ ਮੰਡੀ ਸਕੂਲ ਵਿੱਚ ਮਨਾਇਆ ਗਿਆ ਵਿਸ਼ਵ ਏਡਜ਼ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਪ੍ਰਿੰਸੀਪਲ ਮੈਡਮ ਲਲਿਤਾ ਅਰੋੜਾ ਜੀ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਮੈਡਮ ਜੀ ਨੇ ਬੱਚਿਆਂ ਨੂੰ ਸਵੇਰ ਦੀ ਸਭਾ ਵਿੱਚ ਏਡਜ਼ ਦੇ ਕਾਰਨ, ਇਸ ਦੇ  ਲੱਛਣਾਂ ਅਤੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ। ਪ੍ਰਿੰਸੀਪਲ ਮੈਡਮ ਜੀ ਨੇ ਬੱਚਿਆਂ ਨੂੰ ਏਡਜ਼ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ  ਉਹ ਆਪਣੇ ਘਰ ਅਤੇ ਆਪਣੇ ਆਂਢ-ਗੁਆਂਢ  ਵਿੱਚ ਜਾ ਕੇ ਵੀ ਏਡਜ਼ ਬਾਰੇ ਜਾਗਰੂਕ ਕਰਨ ਤਾਂ ਜੋ ਹਰ ਇੱਕ ਵਿਅਕਤੀ ਨੂੰ ਏਡਜ਼ ਸਬੰਧੀ ਜਾਣਕਾਰੀ ਹੋ ਜਾਵੇ।

Advertisements

ਵਿਸ਼ਵ ਏਡਜ਼ ਦਿਵਸ ਤੇ ਮੌਕੇ ਤੇ ਸਕੂਲ ਵਿੱਚ ਪੇਂਟਿੰਗ ਮੁਕਾਬਲੇ ਅਤੇ ਪੋਸਟਰ ਮੁਕਾਬਲੇ  ਕਰਵਾਏ ਗਏ,ਜਿਸ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਸਾਰੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਪ੍ਰਤੀਯੋਗਿਤਾ ਵਿੱਚ ਪਹਿਲਾ ਸਥਾਨ ਕੁਮਾਰੀ ਖੁਸ਼ਬੂ ਜਮਾਤ ਦੱਸਵੀਂ (ਡੀ), ਦੂਸਰਾ ਸਥਾਨ ਸੁਮਨ ਕੁਮਾਰੀ ਜਮਾਤ ਦਸਵੀਂ (ਡੀ) ਅਤੇ ਤੀਸਰਾ ਸਥਾਨ ਤਨੂੰ ਜਮਾਤ ਅੱਠਵੀਂ (ਬੀ) ਨੇ ਹਾਸਿਲ ਕੀਤਾ। ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮੈਡਮ ਜੀ ਨੇ ਸਨਮਾਨਿਤ ਕੀਤਾ ਅਤੇ ਉਹਨਾਂ ਦੀ ਹੌਸਲਾ ਅਫਜਾਈ ਵੀ ਕੀਤੀ।

LEAVE A REPLY

Please enter your comment!
Please enter your name here