Wednesday, October 28, 2026
Home Punjab ਖੜ੍ਹੇ ਟਰੱਕ ‘ਚ ਮੋਟਰਸਾਈਕਲ ਵੱਜਣ ਕਾਰਨ 8 ਭੈਣਾਂ ਦੇ ਇਕਲੌਤੇ ਭਰਾ ਦੀ...

ਖੜ੍ਹੇ ਟਰੱਕ ‘ਚ ਮੋਟਰਸਾਈਕਲ ਵੱਜਣ ਕਾਰਨ 8 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ

ਸਮਰਾਲਾ (ਦ ਸਟੈਲਰ ਨਿਊਜ਼), ਪਲਕ। ਬੀਤੀ ਰਾਤ ਪਿੰਡ ਢਿੱਲਵਾਂ ਕੋਲ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਬੀਰ ਸਿੰਘ (34) ਵਾਸੀ ਪਿੰਡ ਬੌਂਦਲ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕਿਸੇ ਬਿਲਡਿੰਗ ਦਾ ਲੈਂਟਰ ਪਾ ਕੇ ਘਰ ਪਰਤ ਰਿਹਾ ਸੀ ਕਿ ਇਸ ਦੌਰਾਨ ਉਸਦਾ ਮੌਟਰਸਾਈਕਲ ਸੜਕ ਵਿੱਚ ਖੜ੍ਹੇ ਟਰੱਕ ਨਾਲ ਟਕਰਾ ਗਿਆ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

Advertisements

ਮ੍ਰਿਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਅੱਠ ਭੈਣਾਂ ਦਾ ਇਕਲੌਤਾ ਭਰਾ ਸੀ, ਮ੍ਰਿਤਕ ਆਪਣੇ ਪਿਛੇ ਸਾਲ ਦੀ ਧੀ ਵੀ ਛੱਡ ਗਿਆ ਹੈ। ਮ੍ਰਿਤਕ ਪਰਿਵਾਰ ਨੇ ਫ਼ਰਾਰ ਟਰੱਕ ਡਰਾਈਵਰ ਨੂੰ ਹਾਦਸੇ ਦਾ ਆਰੋਪੀ ਦੱਸਿਆ ਅਤੇ ਉਸ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਜਮਾਂ ਕਰਵਾ ਦਿੱਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here