ਲੁੱਟਾਂ ਖੋਹਾਂ ਕਰਨ ਵਾਲੇ ਨੌਜਵਾਨ ਦਾ ਐਂਨਕਾਊਂਟਰ, ਜ਼ਖਮੀ

ਬਠਿੰਡਾ (ਦ ਸਟੈਲਰ ਨਿਊਜ਼), ਪਲਕ। ਬਠਿੰਡਾ ਪੁਲਿਸ ਵੱਲੋਂ ਸਵੇਰੇ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਐਨਕਾਊਂਟਰ ਕੀਤਾ ਗਿਆ। ਨੌਜਵਾਨ ਨੇ ਪੁਲਿਸ ਨੂੰ ਦੇਖ ਕੇ ਉਨ੍ਹਾਂ ਤੇ ਗੋਲੀ ਚਲਾ ਦਿੱਤੀ ਤੇ ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੀ ਫਾਇਰਿੰਗ ਕੀਤੀ। ਗੋਲੀਬਾਰੀ ਵਿੱਚ ਇੱਕ ਨੌਜਵਾਨ ਜਖ਼ਮੀ ਹੋਇਆ ਹੈ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Advertisements

ਜਾਣਕਾਰੀ ਅਨੁਸਾਰ ਨੌਜਵਾਨ ਵੱਲੋਂ ਬੀਤੇ ਦਿਨ ਬਠਿੰਡਾ ਦੇ ਗਰੋਥ ਸੈਂਟਰ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਨੌਜਵਾਨ ਕੋਲੋਂ ਮੋਟਰਸਾਈਕਲ ਅਤੇ 12 ਬੋਰ ਦਾ ਦੇਸੀ ਕੱਟਾ ਬਰਾਮਦ ਹੋਇਆ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here