Sunday, November 1, 2026
Home Latest ਤਰਨਤਾਰਨ ਵਿੱਚ ਭਾਣਜੇ ਨੇ ਆਪਣੀ ਮਾਸੀ ਦਾ ਕੀਤਾ ਕਤਲ

ਤਰਨਤਾਰਨ ਵਿੱਚ ਭਾਣਜੇ ਨੇ ਆਪਣੀ ਮਾਸੀ ਦਾ ਕੀਤਾ ਕਤਲ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਦੇ ਸਮਾਰਟ ਸਿਟੀ ਵਿੱਚ ਬੀਤੀ ਰਾਤ ਪ੍ਰਾਪਰਟੀ ਵਿਵਾਦ ਕਾਰਨ ਘਰ ਵਿੱਚ ਦਾਖਲ ਹੋ ਕੇ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਕੁਲਵਿੰਦਰ ਕੌਰ ਉਮਰ 35 ਸਾਲਾਂ ਵਾਸੀ ਪੰਡੋਰੀ ਗੋਲਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਦੀ ਭੈਣ ਦੇ ਲੜਕੇ ਗੁਰਸ਼ੀਨਾਜ਼ ਸਿੰਘ ਉਰਫ ਸਿਕੰਦਰ ਵਾਸੀ ਪੱਟੀ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਕਾਰਨ ਸਿਕੰਦਰ ਨੇ ਦੇਰ ਸ਼ਾਮ ਉਨ੍ਹਾਂ ਦੇ ਘਰ ਆ ਕੇ ਕੁਲਵਿੰਦਰ ਨੂੰ ਗੋਲੀ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ।

ਪੁਲਿਸ ਨੇ ਦੱਸਿਆ ਕਿ ਕਤਲ ਕਰਨ ਵਾਲਾ ਨੌਜਵਾਨ ਕੁਲਵਿੰਦਰ ਦਾ ਭਾਣਜਾ ਹੀ ਸੀ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here