ਮਾਡਰਨ ਜੇਲ੍ਹ ਵਿੱਚ ਬੰਦ ਦੋ ਕੈਦੀਆਂ ਦੀ ਅਚਾਨਕ ਸਿਹਤ ਵਿਗੜਨ ਕਾਰਨ ਹੋਈ ਮੌਤ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਕਪੂਰਥਲਾ ਮਾਡਰਨ ਜੇਲ੍ਹ ਵਿੱਚ ਬੰਦ ਦੋ ਕੈਦੀਆਂ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕਾਂ ਦੀ ਪਹਿਚਾਣ ਹਰੀਚੰਦ ਪੁੱਤਰ ਸ਼ਾਮ ਚੰਦ ਵਾਸੀ ਦੀਪ ਨਗਰ ਅਤੇ ਸੋਹਣ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਕਾਲਾ ਬਗੜੀਆ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਹਰੀਚੰਦ ਦੇ ਪੁੱਤਰ ਸਾਂਤੀ ਕੁਮਾਰ ਅਨੁਸਾਰ ਉਸਦਾ ਪਿਤਾ ਐਨਡੀਪੀਐਸ ਕੇਸ ਵਿੱਚ ਪਿਛਲੇ 6 ਸਾਲਾਂ ਤੋਂ ਜੇਲ੍ਹ ਵਿੱਚ ਸੀ। ਉਹ ਸ਼ੂਗਰ ਤੋਂ ਪੀੜਤ ਸੀ।ਪਰ ਅਚਾਨਕ ਉਸਦੀ ਸਿਹਤ ਵਿਗੜ ਗਈ ਸੀ ਤੇ ਪਹਿਲਾਂ ਉਸਨੂੰ ਜੇਲ੍ਹ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਦਿੱਤਾ ਹੈ।

LEAVE A REPLY

Please enter your comment!
Please enter your name here