Sunday, October 25, 2026
Home Punjab ਟਾਂਡਾ ਪੁਲਿਸ ਵੱਲੋਂ ਲੁੱਟਾਂ ਖੋਹ ਕਰਨ ਵਾਲਾ ਇਕ ਦੋਸ਼ੀ ਗ੍ਰਿਫਤਾਰ

ਟਾਂਡਾ ਪੁਲਿਸ ਵੱਲੋਂ ਲੁੱਟਾਂ ਖੋਹ ਕਰਨ ਵਾਲਾ ਇਕ ਦੋਸ਼ੀ ਗ੍ਰਿਫਤਾਰ

ਟਾਂਡਾ (ਦ ਸਟੈਲਰ ਨਿਊਜ਼)। ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਆਈਪੀਐਸ ਜੀ ਨੇ ਦੱਸਿਆ ਕਿ ਜਿਲੇ ਅੰਦਰ ਨਸ਼ਾ, ਲੁੱਟਾਂ ਖੋਹਾਂ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿੱਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸ ਤਹਿਤ ਸਰਬਜੀਤ ਸਿੰਘ ਬਾਹੀਆ ਐਸਪੀ (ਤਫਤੀਸ਼) ਹੁਸ਼ਿਆਰਪੁਰ, ਕੁਲਵੰਤ ਸਿੰਘ ਡੀ.ਐਸ.ਪੀ ਸਬ-ਡਵੀਜਨ ਟਾਡਾ ਅਤੇ ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਜੀ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿੱਚ ਲੁੱਟਾ ਖੋਹਾਂ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ, ਉਪਰਾਲੇ ਕੀਤੇ ਜਾ ਰਹੇ ਸਨ।

Advertisements

ਜਿਸ ਦੌਰਾਨ ਮਿਤੀ 3- 12-2023 ਨੂੰ ਏਐਸਆਈ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਦੋਰਾਨੇ ਗਸ਼ਤ ਮਿਤੀ 27- 11-23 ਨੂੰ ਸੱਲਾਂ ਰੋਡ ਟਾਂਡਾ ਵਿਖੇ ਕੀਤੀ ਲੁੱਟ ਦੀ ਵਾਰਦਾਤ ਜਿਸ ਵਿੱਚ ਇਕ ਔਰਤ ਕੋਲੋਂ ਮੋਬਾਇਲ ਫੋਨ ਖੋਹ ਕੀਤਾ ਸੀ, ਦੇ ਹੇਠ ਲਿਖੇ ਦੋਸ਼ੀ ਅਜੇ ਕੁਮਾਰ ਉਰਫ ਠੇਠੀ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੋਸ਼ੀ ਦਾ ਪਿਛੋਕੜ ਪੜਤਾਲ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਦੇ ਖਿਲਾਫ ਇਸ ਤੋਂ ਪਹਿਲਾਂ ਲੁੱਟਾਂ ਖੋਹਾਂ ਅਤੇ ਚੋਰੀ ਦੇ 4 ਮੁਕੱਦਮੇ ਦਰਜ ਹਨ, ਇਸ ਦੋਸ਼ੀ ਦੀ ਸਖਤੀ ਨਾਲ ਪੁੱਛ ਗਿੱਛ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here