ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਦਾ ਦੌਰਾ, ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

ਅਬੋਹਰ ਫਾਜਿਲ਼ਕਾ, (ਦ ਸਟੈਲਰ ਨਿਊਜ਼)। ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਜਿੰਨ੍ਹਾਂ ਕੋਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦੇ ਅਹੁਦੇ ਦਾ ਵੀ ਵਾਧੂ ਚਾਰਜ ਹੈ ਨੇ ਅੱਜ ਅਬੋਹਰ ਸ਼ਹਿਰ ਵਿਚ ਵੱਖ ਵੱਖ ਥਾਂਵਾਂ ਤੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇੰਦਰਾ ਨਗਰੀ ਅਤੇ ਡੰਪ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਨਿਗਮ ਅਧਿਕਾਰੀਆਂ ਨੂੰ ਸਫਾਈ ਵਿਵਸਥਾ ਦਰੁਤਸ ਰੱਖਣ ਦੀ ਹਦਾਇਤ ਕੀਤੀ।

Advertisements

ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਘਰ ਦੇ ਪੱਧਰ ਤੇ ਹੀ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲਗ ਅਲਗ ਕਰਕੇ ਦੇਣ ਲਈ ਕਿਹਾ। ਉਨ੍ਹਾਂ ਨੇ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ ਆਪਣੀ ਬੀਟ ਵਿਚ ਖੁਦ ਨਿਯਮਤ ਜਾਂਚ ਰੱਖਣ ਅਤੇ ਯਕੀਨੀ ਬਣਾਇਆ ਜਾਵੇ ਕਿ ਹਰ ਇਲਾਕੇ ਵਿਚ ਨਿਯਮਤ ਤੌਰ ਤੇ ਸਫਾਈ ਹੋਵੇ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਨਿਗਮ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਹੱਦ ਅੰਦਰ ਮੁਕੰਮਲ ਕੀਤਾ ਜਾਵੇ।

LEAVE A REPLY

Please enter your comment!
Please enter your name here