ਯਾਤਰਾ ਸਕੀਮਾਂ ਤਹਿਤ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਕੇ ਯੋਗ ਲਾਭਪਾਤਰੀਆਂ ਦਾ ਮਾਰਗ ਦਰਸ਼ਨ ਕੀਤਾ ਜਾਵੇਗਾ: ਰੀਨਾ ਨਾਗਰ

ਅਮਰਗੜ੍ਹ/ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਸਮਗਰੀ ਲੈ ਕੇ ਜਾਣ ਵਾਲੀ ਵੈਨ ਅੱਜ ਅਮਰਗੜ੍ਹ ਸਬ ਡਵੀਜ਼ਨ ਦੇ ਪਿੰਡ ਨਾਰੀਕੇ ਵਿਖੇ ਪੁੱਜਣ ਤੇ ਗ੍ਰਾਮ ਪੰਚਾਇਤ ਵੱਲੋਂ ਭਰਵਾ ਸਵਾਗਤ ਕੀਤਾ ਗਿਆ । ਇਸ ਮੌਕੇ ਉਪ ਸਕੱਤਰ,ਭਾਰਤ ਸਰਕਾਰ ਰੀਨਾ ਨਗਰ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ,ਬੀ.ਡੀ.ਪੀ.ਓ ਬੀ.ਡੀ.ਪੀ.ਓ ਅਹਿਮਦਗੜ੍ਹ ਜਸਵਿੰਦਰ ਸਿੰਘ, ਬੀ.ਡੀ.ਪੀ.ਓ ਮਾਲੇਰਕੋਟਲਾ ਬਬਲਜੀਤ ਕੌਰ, ਲੀਡ ਬੈਕ ਮੈਨੇਜਰ ਪੀ.ਕੇ ਚੋਪੜਾ ਤੋਂ ਇਲਾਵਾ ਵੱਖ ਵੱਖ ਅਧਿਕਾਰੀਆਂ ਅਤੇ ਨੁਮਾਇੰਦੇ ਮੌਜੂਦ ਸਨ ।

Advertisements
   ਉਪ ਸਕੱਤਰ,ਭਾਰਤ ਸਰਕਾਰ ਰੀਨਾ ਨਗਰ ਨੇ ਦੱਸਿਆ ਕਿ ਕੇਂਦਰੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ 'ਵਿਕਸਿਤ ਭਾਰਤ ਸੰਕਲਪ ਯਾਤਰਾ' ਸ਼ੁਰੂ ਕੀਤੀ ਗਈ ਹੈ, ਤਾਂ ਜੋ ਜ਼ਮੀਨੀ ਪੱਧਰ 'ਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿਚ ਹੋਰ ਸੁਧਾਰ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ  ਕੇਂਦਰ ਸਰਕਾਰ ਵੱਲੋਂ ਇਹ ਮੁਹਿੰਮ 15 ਨਵੰਬਰ 2023 ਤੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਕੇਂਦਰ ਦੀਆਂ ਪ੍ਰਮੁੱਖ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ, ਜੋ ਕਿ 26 ਜਨਵਰੀ 2024 ਨੂੰ ਸਮਾਪਤ ਹੋਵੇਗੀ  । ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਭਾਰਤ ਸਰਕਾਰ ਵੱਲੋਂ ਬਤੌਰ ਨੋਡਲ ਅਫ਼ਸਰ ਇਸ ਮੁਹਿੰਮ ਦੀ ਨਿਗਰਾਨੀ  ਕੀਤੀ ਜਾ ਰਹੀ ਹੈ ।ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਕੇ ਯੋਗ ਲਾਭਪਾਤਰੀਆਂ ਦਾ ਮਾਰਗ ਦਰਸ਼ਨ ਕੀਤਾ ਜਾਵੇਗਾ ਤਾਂ ਜੋ ਜਿਨ੍ਹਾਂ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ, ਉਹ ਉਨ੍ਹਾਂ ਤੱਕ ਪਹੁੰਚਾਇਆ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਮੇਰੀ ਕਹਾਣੀ, ਮੇਰੀ ਜ਼ੁਬਾਨੀ’ ਤਹਿਤ ਲਾਭਪਾਤਰੀਆਂ ਦੇ ਸੁਝਾਅ ਅਤੇ ਸਫਲਤਾ ਦੇ ਕਿੱਸੇ ਵੀ ਵੀਡੀਓਜ਼ ਰਾਹੀਂ ਸਾਂਝੇ ਕੀਤੇ ਗਏ ਤਾਂ ਜੋ ਹਰੇਕ ਅਣਗੌਲੇ ਵਿਅਕਤੀ ਨੂੰ ਪ੍ਰੇਰਿਤ ਕਰਕੇ ਯੋਜਨਾਵਾਂ ਦਾ ਲਾਭ ਦਿੱਤਾ ਜਾ ਸਕੇ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ ਪਿੰਡ 19 ਜਨਵਰੀ 2024 ਤੱਕ ਇਸ ਮੁਹਿੰਮ ਤਹਿਤ ਕਵਰ ਕੀਤੇ ਜਾਣਗੇ ਤਾਂ ਜੋ ਸਭ ਲੋੜਵੰਦਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ । ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਲੋੜਵੰਦ ਵਿਅਕਤੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਹਾਲ ਵਿੱਚ ਪੁੱਜ ਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ ।

ਇਸ ਤੋਂ ਇਲਾਵਾ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਅੱਜ ਅਮਰਗੜ੍ਹ ਸਬ ਡਵੀਜ਼ਨ ਦੇ ਪਿੰਡ ਚੰਦੂਰਾਈਆਂ,ਮਾਲੇਰਕੋਟਲਾ ਸਬ ਡਵੀਜ਼ਨ ਦੇ ਪਿੰਡ ਸ਼ੇਰਵਾਨੀ ਕੋਟ,ਅਹਿਮਦਗੜ੍ਹ ਸਬ ਡਵੀਜ਼ਨ ਦੇ ਪਿੰਡ ਮਤੋਲੀ  ਵਿਕਸਿਤ ਭਾਰਤ ਸੰਕਲਪ ਯਾਤਰਾ ਸਕੀਮਾਂ  ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ ।
ਸਬ ਡਵੀਜ਼ਨ ਅਮਰਗੜ੍ਹ ਦੇ 05 ਦਸੰਬਰ ਨੂੰ ਹੀਮਤਾਨਾ ਅਤੇ ਫ਼ੈਜ਼ਪੁਰ, 06 ਦਸੰਬਰ ਨੂੰ ਮੁਹੰਮਦਗੜ੍ਹ ਅਤੇ ਸ਼ੋਖਪੁਰ ਸੰਗਰਾਮ,ਸਬ ਡਵੀਜ਼ਨ ਅਹਿਮਦਗੜ੍ਹ ਦੇ ਪਿੰਡ 05 ਦਸੰਬਰ ਨੂੰ ਅਜੀਮਾਬਾਦ ਅਤੇ ਅਲਬੇਲਪੁਰ, 06 ਦਸੰਬਰ ਨੂੰ ਵਜੀਦਪੁਰ ਰੋਹਨੋ ਅਤੇ ਅਮੀਰ ਨਗਰ ਅਤੇ ਮਲੇਰਕੋਟਲਾ ਸਬ ਡਵੀਜ਼ਨ ਦੇ 5 ਦਸੰਬਰ ਨੂੰ ਦਸੌਂਦਾ ਸਿੰਘ ਅਤੇ ਮਨਕੀ, 06 ਦਸੰਬਰ ਨੂੰ ਮਿਡੇਵਾਲ ਅਤੇ ਬਪਲਾ ਵਿਖੇ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ।

LEAVE A REPLY

Please enter your comment!
Please enter your name here